ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਦਾ ਸ਼੍ਰੋਮਣੀ ਅਕਾਲੀ ਦਲ ਦੇ ਮੰਤਰੀਆਂ ਵਿਰੁੱਧ ਵੱਡਾ ਬਿਆਨ ਸਾਹਮਣੇ ਆਇਆ ਹੈ। ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਅੱਜ ਬਿਕਰਮ ਮਜੀਠੀਆ ਨੂੰ ਆਪਣੇ ਕੀਤੇ ਕਰਮ ਭੁਗਤਣੇ ਪੈ ਰਹੇ ਹਨ ਤੇ ਹੁਣ ਸੁਖਬੀਰ ਬਾਦਲ ਨੂੰ ਆਪਣਾ ਬੋਰੀ ਬਿਸਤਰਾ ਬੰਨ ਕੇ ਰੱਖਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਬਿਕਰਮ ਮਜੀਠੀਆ ਤੇ ਸੁਖਬੀਰ ਸਿੰਘ ਬਾਦਲ ‘ਤੇ ਤੰਜ਼ ਕੱਸਦਿਆਂ ਕਿਹਾ ਕਿ ਗੁਰਦੁਆਰਿਆਂ ਉੱਤੇ ਕਬਜ਼ੇ ਕੀਤੇ ਤੇ ਅੱਜ ਕਿਉਂ ਚੀਕਾਂ ਮਾਰ ਰਹੇ ਹੋ ?