Thursday, October 23, 2025
spot_img

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਕੀਤਾ ਐਲਾਨ

Must read

ਚੰਡੀਗੜ੍ਹ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। ਅੱਜ ਐਲਾਨੇ ਗਏ ਅਹੁਦੇਦਾਰਾਂ ਵਿੱਚਬਲਵਿੰਦਰ ਸਿੰਘ ਭੂੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਸ਼੍ਰੀ ਐਨ.ਕੇ. ਸ਼ਰਮਾ ਖਜਾਨਚੀ ਬਣਾਏ ਗਏ। ਇਸ ਦੇ ਨਾਲ ਹੀ ਸਰਬਜੀਤ ਸਿੰਘ ਝਿੰਜਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਅਤੇ ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਐਸ.ਓ.ਆਈ ਦਾ ਪ੍ਰਧਾਨ ਬਣਾਇਆ ਗਿਆ।

ਅੱਜ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਐਲਾਨੀ ਗਈ ਕੋਰ ਕਮੇਟੀ ਜਿਸ ਵਿੱਚ ਪਾਰਟੀ ਦੇ 31 ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਉਹਨਾਂ ਵਿੱਚ ਸ. ਬਲਵਿੰਦਰ ਸਿੰਘ ਭੂੰਦੜ, ਹਰਜਿੰਦਰ ਸਿੰਘ ਧਾਮੀ, ਸ਼ੀ੍ਰ ਨਰੇਸ਼ ਗੁਜਰਾਲ, ਸਪਰਮਜੀਤ ਸਿੰਘ ਸਰਨਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਾਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਬੀਬਾ ਹਰਸਿਮਰਤ ਕੌਰ ਬਾਦਲ, ਮਨਜੀਤ ਸਿੰਘ ਜੀ.ਕੇ, ਸ਼ਰਨਜੀਤ ਸਿੰਘ ਢਿੱਲੋਂ, ਸ. ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ, ਸ਼੍ਰੀ ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਬਲਦੇਵ ਸਿੰਘ ਖਹਿਰਾ, ਸ਼੍ਰੀ ਐਸ. ਆਰ. ਕਲੇਰ, ਜੋਗਿੰਦਰ ਸਿੰਘ ਜਿੰਦੂ, ਤੀਰਥ ਸਿੰਘ ਮਾਹਲਾ, ਰਣਜੀਤ ਸਿੰਘ ਢਿੱਲੋਂ, ਵਰਦੇਵ ਸਿੰਘ ਮਾਨ, ਗੁਰਪ੍ਰੀਤ ਸਿੰਘ ਰਾਜੂਖੰਨਾ, ਕਮਲ ਚੇਤਲੀ, ਹਰਪ੍ਰੀਤ ਸਿੰਘ ਕੋਟਭਾਈ, ਸੁਖਦੀਪ ਸਿੰਘ ਸੁਕਾਰ ਅਤੇ ਦਰਬਾਰਾ ਸਿੰਘ ਗੁਰੂ ਦੇ ਨਾਮ ਸ਼ਾਮਲ ਹਨ। ਉਪਰੋਕਤ ਤੋਂ ਇਲਾਵਾ ਹੇਠ ਲਿਖੇ 5 ਸੀਨੀਅਰ ਨੇਤਾਵਾਂ ਨੂੰ ਕੋਰ ਕਮੇਟੀ ਦਾ ਐਕਸ ਆਫੀਸ਼ੀਓ ਮੈਂਬਰ ਬਣਾਇਆ ਗਿਆ ਹੈ ਜਿਹਨਾਂ ਵਿੱਚ ਮੀਡੀਆ ਹੈਡ ਹਰਚਰਨ ਸਿੰਘ ਬੈਂਸ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਐਸ.ਓ.ਆਈ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ ਅਤੇ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਸ਼ਾਮਲ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article