ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ ਆਪਣੇ ਹਲਕੇ ਦੇ ਲੋਕਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਲੋਕ ਲੰਬੇ ਸਮੇਂ ਤੋਂ ਧੂਰੀ ਵਿੱਚ ਰੇਲਵੇ ਓਵਰਬ੍ਰਿਜ ਦੀ ਮੰਗ ਕਰ ਰਹੇ ਸਨ, ਜੋ ਹੁਣ ਜਲਦੀ ਹੀ ਪੂਰਾ ਹੋ ਰਿਹਾ ਹੈ। ਇਸ ਪੁਲ ਦੇ ਨਿਰਮਾਣ ਨਾਲ 1 ਲੱਖ ਤੋਂ ਵੱਧ ਆਬਾਦੀ ਨੂੰ ਲਾਭ ਹੋਵੇਗਾ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਹੈ।
CM ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੰਦੇ ਹੋਏ ਲਿਖਿਆ – ਧੂਰੀ ਦੇ ਲੋਕਾਂ ਲਈ ਤੋਹਫ਼ਾ, ਧੂਰੀ ਵਿੱਚ ਰੇਲਵੇ ਓਵਰਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਪੁਲ ਨਿਰਧਾਰਤ ਸਮੇਂ ਵਿੱਚ ਪੂਰਾ ਹੋਵੇਗਾ ਅਤੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।