Thursday, October 23, 2025
spot_img

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥

Must read

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ 

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article