ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੂੰ ਲਗਾਤਾਰ ਦੋ ਵਾਰ ਬੁਲਾਏ ਜਾਣ ’ਤੇ ਵੀ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ। ਇਸੇ ਦੇ ਚੱਲਦਿਆਂ ਹੀ ਪੰਜ ਪਿਆਰਿਆਂ ਵਲੋਂ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ। ਪਟਨਾ ਸਾਹਿਬ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਟੇਕ ਸਿੰਘ ਨੂੰ ਵੀ ਤਲਬ ਕੀਤਾ ਗਿਆ ਸੀ