ਰੋਜ਼ੀ ਰੋਟੀ ਦੀ ਭਾਲ ਲਈ ਕੈਨੇਡਾ ਗਏ ਬਰਨਾਲਾ ਦੇ ਗੁਰਸਿੱਖ ਅੰਮ੍ਰਿਤਧਾਰੀ ਗੁਰਸਿੱਖ 21 ਸਾਲਾਂ ਨੌਜਵਾਨ ਜਸ਼ਨਪ੍ਰੀਤ ਸਿੰਘ ਪੁੱਤਰ ਸਾਬਕਾ ਫੌਜੀ ਅਮਨਦੀਪ ਸਿੰਘ ਦੀ 14 ਦਿਨ ਪਹਿਲਾਂ ਅਚਾਨਕ ਮੌਤ ਹੋ ਗਈ ਸੀ। ਇਸ ਦੁੱਖਦਾਈ ਘਟਨਾ ਨੂੰ ਲੈਕੇ ਪਰਿਵਾਰ ਅਤੇ ਸਾਰੇ ਪਿੰਡ ਭੈਣੀ ਜੱਸਾ ਵਿੱਚ ਸੋਗ ਦਾ ਮਾਹੌਲ ਫੈਲ ਗਿਆ। ਕੈਨੇਡਾ ਤੋਂ 14 ਦਿਨਾਂ ਬਾਅਦ ਮ੍ਰਿਤਕ ਦੇਹ ਜਦੋਂ ਪਿੰਡ ਪਹੁੰਚੀ ਤਾਂ ਪਰਿਵਾਰ ਅਤੇ ਪਿੰਡ ਵਾਸੀਆਂ ਦਾ ਰੋ-ਰੋ ਕੇ ਬੁਰਾ ਹਾਲ ਸੀ।
ਮ੍ਰਿਤਕ ਜਸ਼ਨਪ੍ਰੀਤ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ, ਜੋ ਡੇਢ ਸਾਲ ਪਹਿਲਾਂ ਹੀ ਆਪਣੇ ਮਾਪਿਆਂ ਅਤੇ ਇਕਲੌਤੀ ਭੈਣ ਦੇ ਸੁਪਨੇ ਸਕਾਰ ਕਰਨ ਲਈ ਕੈਨੇਡਾ ਸਟੱਡੀ ਵੀਜ਼ਾ ‘ਤੇ ਗਿਆ ਸੀ। ਕੈਨੇਡਾ ਵਿੱਚ ਉਹ ਸਟਡੀ ਵੀਜ਼ਾ ‘ਤੇ ਆਪਣੀ ਪੜ੍ਹਾਈ ਕਰ ਰਿਹਾ ਸੀ, ਨਾਲ ਹੀ ਉਥੇ ਕੰਮ ਕਰਕੇ ਪਰਿਵਾਰ ਨੂੰ ਮਦਦ ਵੀ ਕਰ ਰਿਹਾ ਸੀ, ਪਰ ਹੋਈ ਅਚਾਨਕ ਮੌਤ ਕਾਰਨ ਇਸ ਦੁੱਖਦਾਈ ਘਟਨਾ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ।