ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਦੂਜੇ ਦਿਨ RDX ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈਮੇਲ ‘ਤੇ ਮਿਲੀ ਸੀ, ਜਿਸ ਵਿੱਚ ਲਿਖਿਆ ਸੀ – ਪਾਈਪਾਂ ਵਿੱਚ ਆਰਡੀਐਕਸ ਭਰੇ ਹੋਏ ਹਨ। ਇਸ ਦੇ ਮੱਦੇਨਜ਼ਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅੰਮ੍ਰਿਤਸਰ ਪੁਲਿਸ ਚੌਕਸ ਹੋ ਗਈ ਹੈ। ਐਸਜੀਪੀਸੀ ਨੇ ਹਰਿਮੰਦਰ ਸਾਹਿਬ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਧਮਕੀ ਦਿੱਤੀ ਹੈ ਕਿ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।