ਪਿਛਲੀ ਕੱਲ੍ਹ ਯਾਨੀ ਸ਼ਨੀਵਾਰ 20 ਜੁਲਾਈ 2025 ਨੂੰ ਖਰੜ ਦੀ MLA ਅਨਮੋਲ ਗਗਨ ਮਾਨ ਵੱਲੋਂ ਅਸਤੀਫ਼ਾ ਦਿੱਤਾ ਗਿਆ ਸੀ ਅਤੇ ਉਹਨਾਂ ਵੱਲੋਂ ਸਪੀਕਰ ਨੂੰ ਅਸਤੀਫ਼ਾ ਮਨਜ਼ੂਰ ਕਰਨ ਲਈ ਵੀ ਕਿਹਾ ਗਿਆ ਸੀ। ਪਰ ਅੱਜ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਵੱਲੋਂ ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ‘ਚ ਮੁਲਾਕਾਤ ਕੀਤੀ ਗਈ।
ਅਮਨ ਅਰੋੜਾ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਵਿਧਾਇਕਾ ਵੱਜੋਂ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਗਿਆ ਹੈ। ਜਿਸ ਨੂੰ ਓਹਨਾ ਨੇ ਸਵੀਕਾਰ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਨਮੋਲ ਗਗਨ ਮਾਨ ਨੂੰ ਮਿਲਕੇ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਲਈ ਕਿਹਾ। ਅਮਨ ਅਰੋੜਾ ਨੇ ਕਿਹਾ ਕਿ ਅਨਮੋਲ ਗਗਨ ਮਾਨ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਅਤੇ ਬਣੇ ਰਹਿਣਗੇ।