ਅੰਮ੍ਰਿਤਸਰ ਪੁਲਿਸ ਤੇ BSF ਨੇ ਇਕ ਸਾਂਝੇ ਆਪ੍ਰੇਸ਼ਨ ਵਿਚ ਸਰਹੱਦ ਪਾਰ ਤੋਂ ਚੱਲਣ ਵਾਲੇ ਹਥਿਆਰ ਤਸਕਰ ਗਿਰੋਹ ‘ਤੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇਚਾਰ ਤਸਕਰਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕੋਲੋਂ 8 ਪਿਸਤੌਲਾਂ ਤੇ ਮੈਗਜ਼ੀਨ ਜ਼ਬਤ ਕੀਤੇ ਗਏ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਮੁਤਾਬਕ ਸਾਰੇ ਮੁਲਜ਼ਮ ਅੰਮ੍ਰਿਤਸਰ ਤੇ ਤਰਨਤਾਰਨ ਦੇ ਇਲਾਕਿਆਂ ਦੇ ਵਾਸੀ ਹਨ। ਇਨ੍ਹਾਂ ਵਿਚ ਲਖਵਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਡਾਂਡੇ, ਅੰਮ੍ਰਿਤਸਰ ਤੇ ਆਕਾਸ਼ਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਵਾਸੀ ਕਸੇਲ, ਤਰਨਤਾਰਨ ਸ਼ਾਮਲ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਖਿਲਾਫ ਅੰਮ੍ਰਿਤਸਰ ਦੇ ਘਰਿੰਡਾ ਥਾਣੇ ਵਿਚ FIR ਦਰਜ ਕਰ ਲਈ ਗਈ ਹੈ। ਪੂਰੇ ਨੈਟਵਰਕ ਤੇ ਉਸ ਦੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।