ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗਲਵਾਰ 29 ਜੁਲਾਈ ਨੂੰ ਤਿੰਨ ਅਹਿਮ ਬੈਠਕ ਕੀਤੀ ਜਾਵੇਗੀ। ਇਹ ਮੀਟਿੰਗਾਂ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੀਆਂ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਨਾਂ ਮੀਟਿੰਗਾਂ ਦੀ ਪ੍ਰਧਾਨਗੀ ਕਰਨਗੇ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ 29 ਜੁਲਾਈ ਨੂੰ ਪਾਰਟੀ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਅਹਿਮ ਮੀਟਿੰਗਾਂ ਬੁਲਾਈਆਂ ਹਨ। ਇਨ੍ਹਾਂ ਵਿੱਚ ਪਹਿਲਾਂ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਹੋਵੇਗੀ, ਫਿਰ ਦੁਪਹਿਰ 2 ਵਜੇ ਵਰਕਿੰਗ ਕਮੇਟੀ ਅਤੇ ਅੰਤ ਵਿੱਚ ਸ਼ਾਮ 4 ਵਜੇ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਇਨ੍ਹਾਂ ਮੀਟਿੰਗਾਂ ਵਿੱਚ ਲੈਂਡ ਪੂਲਿੰਗ, ਸਰਕਾਰੀ ਅਸਫਲਤਾਵਾਂ, ਭ੍ਰਿਸ਼ਟਾਚਾਰ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ।