ਰਜਿਸਟਰੀ ਕਲਰਕਾਂ ‘ਤੇ ਸਰਕਾਰ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸ ਤਹਿਤ ਮਾਲ ਵਿਭਾਗ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਜਿਸ ਤਹਿਤ ਤਹਿਸੀਲਾਂ ਵਿਚੋਂ ਰਿਸ਼ਵਤਖੋਰੀ ਖਤਮ ਕਰਨ ਲਈ ਵੱਡਾ ਐਲਾਨ ਕੀਤਾ ਗਿਆ ਹੈ।
ਲੰਬੇ ਸਮੇਂ ਤੋਂ ਤਾਇਨਾਤ ਰਜਿਸਟਰੀ ਕਲਰਕਾਂ ਦੇ ਤਬਾਦਲੇ ਹੁਕਮ ਜਾਰੀ ਕੀਤੇ ਗਏ ਹਨ ਤੇ 7 ਸਾਲਾਂ ਤੋਂ ਸੇਵਾ ਵਾਲੇ ਨੌਜਵਾਨ ਹੁਣ ਕਲਰਕਾਂ ਦਾ ਜਿੰਮਾ ਸਾਂਭਣਗੇ। ਤਹਿਸੀਲਾਂ ਵਿੱਚ ਚਲਦੀ ਰਿਸ਼ਵਤ ਖੋਰੀ ਨੂੰ ਲੈ ਕੇ ਸਰਕਾਰ ਨੇ ਇਹ ਵੱਡਾ ਐਕਸ਼ਨ ਲਿਆ ਹੈ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਮਾਲ ਵਿਭਾਗ ਦੀਆਂ ਮੀਟਿੰਗਾਂ ਹੋ ਰਹੀਆਂ ਹਨ ਤੇ CM ਮਾਨ ਵਲੋਂ ਵੱਡੇ ਪੱਧਰ ‘ਤੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ।
ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਆਪਣੀਆਂ ਸੀਟਾਂ ਤੇ ਬੈਠੇ ਰਜਿਸਟਰੀ ਕਲਰਕਾਂ ਦੇ ਤਬਾਦਲੇ ਕੀਤੇ ਜਾ ਸਕਦੇ ਹਨ ਤਾਂ ਜੋ ਤਹਿਸੀਲਾਂ ਦੇ ਵਿੱਚ ਹੋ ਰਹੀ ਰਿਸ਼ਵਤ ਖੋਰੀ ‘ਤੇ ਲਗਾਮ ਕੱਸੀ ਜਾ ਸਕੇ। ਮਾਨ ਸਰਕਾਰ ਦਾ ਕਹਿਣਾ ਹੈ ਕਿ ਹੁਣ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇਗਾ ਤੇ ਕਿਸੇ ਵੀ ਪੱਧਰ ਉਤੇ ਭ੍ਰਿਸ਼ਟਾਚਾਰ ਨਹੀਂ ਹੋਣ ਦਿੱਤਾ ਜਾਵੇਗਾ। ਇਸੇ ਦੇ ਮੱਦੇਨਜ਼ਰ ਮਾਲ ਵਿਭਾਗ ਵੱਲੋਂ ਇਹ ਫੈਸਲਾ ਲਿਆ ਗਿਆ ਹੈ।