ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ 11 ਅਗਸਤ ਨੂੰ ਮੋਹਾਲੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ‘ਤੇ ਦੁਬਾਰਾ ਸੁਣਵਾਈ ਹੋਈ ਹੈ। ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਵੱਲੋਂ ਲਗਭਗ ਡੇਢ ਘੰਟੇ ਤੱਕ ਬਹਿਸ ਕਰਨ ਦੇ ਬਾਵਜੂਦ ਵੀ ਕੋਈ ਫੈਸਲਾ ਨਹੀਂ ਲਿਆ ਗਿਆ। ਹੁਣ ਇਸ ਮਾਮਲੇ ਦੀ ਸੁਣਵਾਈ ਭਲਕੇ ਯਾਨੀ 12 ਜੁਲਾਈ ਦਿਨ ਮੰਗਲਵਾਰ ਨੂੰ ਦੁਬਾਰਾ ਹੋਵੇਗੀ। ਮਜੀਠੀਆ ਦੀ ਪਤਨੀ ਵਿਧਾਇਕ ਗਨੀਵ ਕੌਰ ਵੀ ਅਦਾਲਤ ਵਿੱਚ ਮੌਜੂਦ ਸਨ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 25 ਜੂਨ ਨੂੰ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ।