ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਤਿਹਾਸਕ ਧਰਤੀ ਸਰਹਿੰਦ ਵਿਖੇ ਪੰਜਾਬ ਦੀਆਂ ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਵਫ਼ਦ ਨੂੰ ਮਹਾਰਾਸ਼ਟਰ ਵਿਖੇ Training and Exposure ਫੇਰੀ ਲਈ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਦੌਰੇ ਨੂੰ ਸਫ਼ਲ ਬਣਾਉਣ ਲਈ ਹੱਲਾਸ਼ੇਰੀ ਦਿੱਤੀ। ਇਸ ਦੌਰੇ ਦਾ ਮੁੱਖ ਉਦੇਸ਼ ਪੰਜਾਬ ਦੀਆਂ ਮਹਿਲਾ ਸਰਪੰਚਾਂ ਤੇ ਪੰਚਾਂ ਦਾ ਦੇਸ਼ ਦੇ ਬਾਕੀ ਸੂਬਿਆਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਆਪਸੀ ਵਿਚਾਰ ਚਰਚਾ ਰਾਹੀਂ ਨਵੇਂ ਤਜਰਬੇ ਹਾਸਲ ਕਰਨਾ ਹੈ ਤਾਂ ਕਿ ਪਿੰਡਾਂ ਵਿੱਚ ਹੋਰ ਸੁਧਾਰ ਕੀਤੇ ਜਾ ਸਕਣ।