ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੂਬੇ ਦੇ 500 ਪਿੰਡਾਂ ‘ਚ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ ਦੀ ਨਵੀਂ ਉਸਾਰੀ ਦਾ ਵਰਚੁਅਲੀ ਨੀਂਹ ਪੱਥਰ ਰੱਖਿਆ। ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹਨਾਂ ਪੰਚਾਇਤ ਘਰਾਂ ‘ਚ ਜਿੱਥੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਿਚਾਰ ਚਰਚਾ ਤੇ ਹੋਰ ਮਹੱਤਵਪੂਰਨ ਫ਼ੈਸਲੇ ਲਏ ਜਾਣਗੇ ਉੱਥੇ ਹੀ ਕਾਮਨ ਸਰਵਿਸ ਸੈਂਟਰ ‘ਚ ਪਿੰਡ ਵਾਸੀਆਂ ਨੂੰ ਆਨਲਾਈਨ ਸਰਕਾਰੀ ਸੇਵਾਵਾਂ ਮਿਲਣਗੀਆਂ। ਪਿੰਡਾਂ ਨੂੰ ਸ਼ਾਨਦਾਰ ਬਣਾਉਣ ਅਤੇ ਪਿੰਡ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਸਾਡੀ ਸਰਕਾਰ ਵਚਨਬੱਧ ਹੈ।