1158 ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ। ਪੰਜਾਬ ਸਰਕਾਰ ਨੂੰ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀ ਉਸ ਬੇਨਤੀ ਨੂੰ ਸਵੀਕਾਰ ਕਰ ਲਿਆ ਜਿਸ ਵਿੱਚ ਨਵੀਂ ਭਰਤੀ ਹੋਣ ਤੱਕ ਇਨ੍ਹਾਂ ਅਸਾਮੀਆਂ ‘ਤੇ ਨਿਯੁਕਤੀ ਜਾਰੀ ਰੱਖਣ ਦੀ ਇਜਾਜ਼ਤ ਮੰਗੀ ਗਈ ਸੀ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੀਤ ਸਿੰਘ ਬੈਂਸ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਕਾਲਜਾਂ ਵਿੱਚ ਵਿਦਿਆਰਥੀਆਂ ਲਈ ਸਿੱਖਿਆ ਦੀ ਨਿਰੰਤਰਤਾ ਯਕੀਨੀ ਬਣੇਗੀ। ਇਸ ਦੇ ਨਾਲ ਹੀ, ਪੰਜਾਬ ਸਰਕਾਰ 1158 ਭਰਤੀਆਂ ਨੂੰ ਬਚਾਉਣ ਲਈ ਸਮੀਖਿਆ ਪਟੀਸ਼ਨ ਦਾਇਰ ਕਰਨ ਦੀ ਪ੍ਰਕਿਰਿਆ ਵਿੱਚ ਹੈ ਅਤੇ ਆਪਣਾ ਪੱਖ ਮਜ਼ਬੂਤੀ ਨਾਲ ਪੇਸ਼ ਕਰੇਗੀ।
ਦੱਸ ਦਈਏ ਕਿ 1158 ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਸੁਪਰੀਮ ਕੋਰਟ ਵਲੋਂ ਰੱਦ ਕਰ ਦਿੱਤਾ ਗਿਆ ਸੀ ਪਰ ਹੁਣ ਨਵੀਂ ਭਰਤੀ ਤੱਕ ਸਰਕਾਰੀ ਕਾਲਜਾਂ ਵਿਚ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ।