ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ। ਪੰਜਾਬ ਦੇ ਸਾਰੇ ਵਿਕਾਸ ਕਾਰਜਾਂ ਵਿੱਚ ਹੁਣ ਤੇਜ਼ੀ ਆਵੇਗੀ। ਦੱਸ ਦਈਏ ਕਿ ਇਹ ਰਕਮ ਪੂੰਜੀਗਤ ਖਰਚੇ ਤਹਿਤ ਜਾਰੀ ਕੀਤੀ ਗਈ ਹੈ ਤਾਂ ਜੋ ਸਰਕਾਰ ਇਮਾਰਤਾਂ ਦੀ ਉਸਾਰੀ, ਮਸ਼ੀਨਰੀ ਦੀ ਖਰੀਦ ਸਮੇਤ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਅੱਗੇ ਵਧਾ ਸਕੇ।
ਕੇਂਦਰ ਵੱਲੋਂ ਦੇਸ਼ ਦੇ ਸਾਰੇ ਰਾਜਾਂ ਨੂੰ ਗ੍ਰਾਂਟ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਗ੍ਰਾਂਟ ਪੰਜਾਬ ਨੂੰ ਸਾਲ 2025-26 ਲਈ ਜਾਰੀ ਕੀਤੀ ਗਈ ਹੈ। ਸੂਬੇ ਨੂੰ ਪਿਛਲੇ ਸਾਲ 2269 ਕਰੋੜ ਰੁਪਏ ਦੀ ਗ੍ਰਾਂਟ ਮਿਲੀ ਸੀ। ਉਸ ਅਨੁਸਾਰ, ਇਹ ਗ੍ਰਾਂਟ ਅਜੇ ਵੀ ਘੱਟ ਹੈ ਪਰ ਸੂਬੇ ਨੂੰ ਉਮੀਦ ਹੈ ਕਿ ਇਸ ਵਿੱਤੀ ਸਾਲ ਵਿੱਚ ਕੇਂਦਰ ਵੱਲੋਂ ਹੋਰ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ।