ਜਲੰਧਰ ਨੂਰਮਹਿਲ ‘ਚ ਪ੍ਰਭ ਨਾਮ ਦੇ ਮੁੰਡੇ ਵੱਲੋਂ ਆਪਣੀ ਮੰਗੇਤਰ ਗੁਰਮਨ ਕੌਰ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਜ਼ਬਰ-ਜਨਾਹ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਖੁਦ ਨੋਟਿਸ ਲਿਆ ਹੈ ਅਤੇ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਵੱਲੋਂ ਪੁਲਿਸ ਨੂੰ 22 ਅਗਸਤ ਤੱਕ ਰਿਪੋਰਟ ਭੇਜਣ ਦੇ ਹੁਕਮ ਦਿੱਤੇ ਗਏ ਹਨ।
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਹੈ ਕਿ ਲੜਕੀ ਨਾਲ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁਲਜ਼ਮਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹੀਦਾ। ਕਮਿਸ਼ਨ ਨੇ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਅਤੇ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨੀ ਪਵੇਗੀ।