ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਰੰਗਲੇ ਪੰਜਾਬ ਦਾ ਮਿਸ਼ਨ ਰੁਜ਼ਗਾਰ ਤਹਿਤ ਅੱਜ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਕਰੀਬ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਆਪ ਇਸ ਸਮਾਗਮ ਦੇ ਵਿੱਚ ਮੁੱਖ ਮਹਿਮਾਨ ਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਨਿਯੁਕਤੀ ਪੱਤਰ ਵੰਡੇ ਗਏ। ਇਹ ਸਮਾਗਮ ਸੈਕਟਰ-35, ਚੰਡੀਗੜ੍ਹ ਸਥਿਤ ਸਥਾਨਕ ਸਰਕਾਰਾਂ ਵਿਭਾਗ ਵਿੱਚ ਆਯੋਜਿਤ ਕੀਤਾ ਗਿਆ ਸੀ।
ਸੂਬੇ ਦੇ ਹੋਣਹਾਰ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਹੁਣ ਤੱਕ 55,201 ਨੌਕਰੀਆਂ ਦਿੱਤੀਆਂ ਗਈਆਂ ਹਨ। ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ CM ਮਾਨ ਨੇ ਕਿਹਾ ਕਿ ਜਿਵੇਂ ਕਿਹਾ ਜਾਂਦਾ ਹੈ – “ਲੜਨ ਵਾਲੀਆਂ ਤਾਂ ਫੌਜਾਂ ਹੁੰਦੀਆਂ ਹਨ, ਪਰ ਨਾਮ ਜਰਨੈਲ ਲਿਆ ਜਾਂਦਾ ਹੈ।” ਇਸੇ ਤਰ੍ਹਾਂ, ਅਸਲ ਮਿਹਨਤ ਤਾਂ ਤੁਹਾਡੀ ਹੈ, ਮੈਂ ਸਿਰਫ਼ ਇੱਕ ਨਾਮ ਹਾਂ।”