ਸ੍ਰੀ ਹਜ਼ੂਰ ਸ਼੍ਰੀਮਾਨ ਸੰਤ ਬਾਬਾ ਬਲਜਿੰਦਰ ਸਿੰਘ ਜੀ ਮੌਜੂਦਾ ਮੁਖੀ ਸੰਪ੍ਰਦਾਇ ਰਾੜਾ ਸਾਹਿਬ ਵਾਲੇ ਅੱਜ ਸੁਆਸਾਂ ਦੀ ਪੂੰਜੀ ਨੂੰ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਮੁੱਖ ਮੰਤਰੀ ਭਗਵੰਤ ਨੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਦਾ ਅਚਾਨਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ ‘ਤੇ ਦੁੱਖ ਪ੍ਰਗਟਾਇਆ ਹੈ।

ਮੁੱਖ ਮੰਤਰੀ ਭਗਵੰਤ ਨੇ ਆਪਣੇ ਸੋਸ਼ਲ ਮੀਡੀਆ ਦੁੱਖ ਪ੍ਰਗਟ ਕਰਦਿਆਂ ਲਿਖਿਆ, “ਸਿੱਖ ਧਰਮ ਤੇ ਗੁਰਬਾਣੀ ਦੇ ਉੱਘੇ ਪ੍ਰਚਾਰਕ ਅਤੇ ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁੱਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ। ਬਾਬਾ ਬਲਜਿੰਦਰ ਸਿੰਘ ਜੀ ਨੇ ਸਿੱਖ ਪੰਥ ਦੀ ਮਹਾਨ ਸੇਵਾ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਦੇ ਲੜ ਲਾਇਆ। ਪਰਮਾਤਮਾ ਅੱਗੇ ਅਰਦਾਸ ਵਿੱਛੜੀ ਪਵਿੱਤਰ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਸਲਾ ਹਿੰਮਤ ਬਖ਼ਸ਼ਣ।”




