Thursday, October 23, 2025
spot_img

ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ-ਜੋਤਿ ਦਿਵਸ ‘ਤੇ ਵਿਸ਼ੇਸ਼

Must read

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ 24 ਸਤੰਬਰ ਸੰਨ 1534 ਨੂੰ ਪਿਤਾ ਹਰੀਦਾਸ ਜੀ ਅਤੇ ਮਾਤਾ ਦਇਆ ਜੀ ਦੇ ਘਰ ਚੂਨਾ ਮੰਡੀ ਲਾਹੌਰ ਵਿਖੇ ਹੋਇਆ। ਆਪ ਜੀ ਦਾ ਪਹਿਲਾ ਨਾਮ ਭਾਈ ਜੇਠਾ ਜੀ ਸੀ। ਛੋਟੀ ਉਮਰ ਵਿੱਚ ਹੀ ਆਪ ਜੀ ਦੇ ਮਾਤਾ ਪਿਤਾ ਅਕਾਲ ਚਲਾਣਾ ਕਰ ਗਏ। ਸ਼੍ਰੀ ਗੁਰੂ ਰਾਮ ਦਾਸ ਜੀ ਨੂੰ ਉਹਨਾਂ ਦੀ ਨਾਨੀ ਜੀ ਆਪਣੇ ਨਾਲ ਪਿੰਡ ਬਾਸਰਕੇ ਲੈ ਆਏ। ਆਪ ਜੀ ਕੁੱਝ ਸਾਲ ਪਿੰਡ ਬਾਸਕਰੇ ਵਿੱਚ ਰਹੇ। ਜਦੋਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਹੁਕਮਾਂ ਨਾਲ ਸ੍ਰੀ ਗੁਰੂ ਅਮਰਦਾਸ ਜੀ ਨੇ ਭਾਈ ਗੋਂਦੇ ਦੀ ਬੇਨਤੀ ਤੇ ਗੋਵਿੰਦਵਾਲ ਸਾਹਿਬ ਨਗਰ ਵਸਾਇਆ ਤਾਂ ਬਾਸਰਕੇ ਪਿੰਡ ਦੇ ਕਾਫੀ ਪਰਿਵਾਰਾਂ ਨੂੰ ਗੋਇੰਦਵਾਲ ਸਾਹਿਬ ਵਿਖੇ ਲਿਆਂਦਾ ਗਿਆ। ਇਹਨਾਂ ਵਿੱਚ ਭਾਈ ਜੇਠਾ ਜੀ ਵੀ ਉਹਨਾਂ ਦੀ ਨਾਨੀ ਜੀ ਦੇ ਨਾਲ ਗੋਵਿੰਦਵਾਲ ਸਾਹਿਬ ਆ ਗਏ। ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਨੇ ਬੀਬੀ ਭਾਨੀ ਜੀ ਦਾ ਵਿਆਹ ਜੇਠਾ ਜੀ ਨਾਲ ਕਰਵਾਇਆ। ਬਾਅਦ ਵਿੱਚ ਜੇਠਾ ਜੀ ਦਾ ਨਾਮ ਸ਼੍ਰੀ ਗੁਰੂ ਰਾਮਦਾਸ ਜੀ ਰੱਖਿਆ ਗਿਆ। ਆਪ ਜੀ ਨੇ ਸ੍ਰੀ ਗੁਰੂ ਅਮਰਦਾਸ ਦੀ ਸੇਵਾ ਹਮੇਸ਼ਾ ਇੱਕ ਸਿੱਖ ਦੀ ਤਰ੍ਹਾਂ ਕੀਤੀ। ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਕਹਿਣ ਤੇ ਆਪ ਜੀ ਨੇ ਨਗਰ ਵਸਾਇਆ ਜਿਸ ਦਾ ਨਾਮ ਗੁਰੂ ਕਾ ਚੱਕ ਸੀ। ਬਾਅਦ ਵਿੱਚ ਇਸ ਦਾ ਨਾਮ ਰਾਮਦਾਸਪੁਰ ਹੋ ਗਿਆ। ਅੱਜ ਇਹ ਅੰਮ੍ਰਿਤਸਰ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇੱਕ ਸਤੰਬਰ 1574 ਇਸਵੀ ਵਿੱਚ ਆਪ ਜੀ ਨੇ ਗੁਰਗੱਦੀ ਦੀ ਸੇਵਾ ਸੰਭਾਲੀ। ਆਪ ਜੀ ਦੇ ਘਰ ਤਿੰਨ ਸਪੁੱਤਰਾਂ ਦਾ ਜਨਮ ਹੋਇਆ ਸੀ। ਬਾਬਾ ਪ੍ਰਿਥੀ ਚੰਦ, ਮਹਾਂਦੇਵ ਜੀ ਅਤੇ ਸ਼੍ਰੀ ਗੁਰੂ ਅਰਜਨ ਦੇਵ ਜੀ।

ਗੁਰੂ ਰਾਮਦਾਸ ਜੀ ਦੇ ਸਮੇਂ ਹੀ ਅੰਮ੍ਰਿਤ ਸਰੋਵਰ ਖੁਣਿਆ ਜਾ ਚੁੱਕਾ ਸੀ। ਗੁਰਿਆਈ ਮਿਲਣ ਤੋਂ ਮਗਰੋਂ ਗੁਰੂ ਜੀ ਗੋਇੰਦਵਾਲ ਛੱਡ ਕੇ ਰਾਮਦਾਸਪੁਰ ਆ ਗਏ ਸਨ। ਗੁਰੂ ਸਾਹਿਬ ਨੇ ਏਥੇ ਹੀ ਸਰੋਵਰ ਖੁਦਵਾਇਆ ਅਤੇ ਅੰਮ੍ਰਿਤਸਰ ਸ਼ਹਿਰ ਦੀ ਬੁਨਿਆਦ ਰੱਖੀ। ਗੁਰੂ ਜੀ ਇੱਕ ਸਤੰਬਰ, 1581 ਵਿੱਚ ਗੋਇੰਦਵਾਲ ਵਿੱਚ ਜੋਤੀ ਜੋਤ ਸਮਾਏ। ਉਨ੍ਹਾਂ ਦੇ ਤਿੰਨ ਸਪੁੱਤਰ ਸਨ, ਪ੍ਰਿਥੀ ਚੰਦ, ਮਹਾਂਦੇਵ ਅਤੇ ਅਰਜਨ। ਆਪ ਨੇ ਸਭ ਤੋਂ ਛੋਟੇ ਨੂੰ ਯੋਗ ਸਮਝ ਕੇ ਉਨ੍ਹਾਂ ਨੇ ਗੁਰ-ਗੱਦੀ ਦਿੱਤੀ।

ਗੁਰੂ ਰਾਮਦਾਸ ਜੀ ਦੀ ਗੁਰਿਆਈ ਤੋਂ ਛੇਤੀ ਹੀ ਬਾਅਦ ਸਤੰਬਰ 1574 ਈ: ਵਿੱਚ ਗੁਰੂ ਅਮਰਦਾਸ ਜੀ ਗੋਇੰਦਵਾਲ ਵਿਖੇ ਜੋਤੀ ਜੋਤ ਸਮਾ ਗਏ। ਇਸ ਤੋਂ ਬਾਅਦ ਗੁਰੂ ਰਾਮਦਾਸ ਜੀ ਨੇ 1574 ਈ: ਤੋਂ 1581 ਈ: ਤੱਕ ਸੱਤ ਸਾਲ ਗੁਰੂਤਾ ਗੱਦੀ ਤੇ ਬੈਠ ਕੇ ਸਿੱਖ ਲਹਿਰ ਦੀ ਵਾਗਡੌਰ ਸੰਭਾਲੀ ਅਤੇ ਫਿਰ ਇਕ ਨਹੀਂ, ਸਗੋਂ ਅਨੇਕਾਂ ਹੀ ਅਜਿਹੇ ਲਾਸਾਨੀ ਕਾਰਜ ਕੀਤੇ ਜਿਨ੍ਹਾਂ ਸਦਕਾ ਨਾ ਸਿਰਫ ਸਿੱਖ ਇਤਿਹਾਸ ਬਲਕਿ ਸਮੁੱਚੇ ਵਿਸ਼ਵ ਵਿੱਚ ਆਪ ਜੀ ਨੂੰ ਵਿਲੱਖਣ ਸਥਾਨ ਪ੍ਰਾਪਤ ਹੋਇਆ ਹੈ। ਇਨ੍ਹਾਂ ਵਿੱਚੋਂ ਆਪ ਦੁਆਰਾ ਕੀਤੇ ਨਿਰਮਾਣ ਕਾਰਜ ਅਤੇ ਮਹਾਨ ਬਾਣੀ ਦੀ ਰਚਨਾ ਵਿਸ਼ੇਸ਼ ਤੌਰ ‘ਤੇ ਵਰਣਨਯੋਗ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article