ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। MP ਰੰਧਾਵਾ ਨੇ ਟਵੀਟ ਕਰਦਿਆਂ ਲਿਖਿਆ ਕਿ “ਬਾਰਡਰ ਇਲਾਕਿਆਂ ਦੇ Member Parliaments ਨੂੰ ਦਿੱਤੇ ਜਾਣ ਵਾਲੇ ਫੰਡ ਸਿੱਧੇ ਹੜ੍ਹ ਪੀੜਿਤ ਪਰਿਵਾਰਾਂ ਦੀ ਸਹਾਇਤਾ ਲਈ ਜਾਰੀ ਕੀਤੇ ਜਾਣ, ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਮਿਲ ਸਕੇ।
ਦੱਸ ਦੇਈਏ ਕਿ ਸੂਬੇ ਦੇ ਕਈ ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਅਜਿਹੇ ਸਮੇਂ ਮੰਤਰੀ ਤੇ ਵਿਧਾਇਕ ਪੰਜਾਬ ਵਾਸੀਆਂ ਦੀ ਮਦਦ ਲਈ ਅੱਗੇ ਆ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਆਪਣੀ ਇਕ-ਇਕ ਮਹੀਨੇ ਦੀ ਤਨਖਾਹ ਸੀਐੱਮ ਰਿਲੀਫ ਫੰਡ ਨੂੰ ਦੇਣ ਦਾ ਐਲਾਨ ਕੀਤਾ ਹੈ।