‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਾ 4 ਸਤੰਬਰ ਤੋਂ ਸ਼ੁਰੂ ਹੋ ਜਾਣ ਰਿਹਾ ਸੀ ਪਰ ਸੂਬੇ ‘ਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ 4 ਤੋਂ 13 ਸਤੰਬਰ ਤੱਕ ਖੇਡ-ਕੂਦ ਮੁਕਾਬਲੇ ਕਰਵਾਏ ਜਾਣੇ ਸਨ। ਇਸ ਵਿਚ ਅਥਲੈਟਿਕਸ, ਲੰਬੀ ਕੂਦ, ਸ਼ਾਟਪੁੱਟ, ਕਬੱਡੀ, ਖੋ-ਖੋ, ਵਾਲੀਬਾਲ ਸਮੈਸ਼ਿੰਗ ਤੇ ਵਾਲੀਬਾਲ ਸ਼ੂਟਿੰਗ ਸਣੇ ਵੱਖ-ਵੱਖ ਖੇਡ ਮੁਕਾਬਲੇ ਆਯੋਜਿਤ ਕੀਤੇ ਜਾਂਦੇ ਹਨ।