ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਕਲਾਕਾਰ ਵੱਖ-ਵੱਖ ਤਰੀਕਿਆਂ ਨਾਲ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ। ਇਸ ਸਮੇਂ ਪੰਜਾਬ ਦੇ ਲਗਭਗ 10 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ, ਜਿਸ ਕਾਰਨ ਪੂਰੇ ਸੂਬੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੀਆਂ ਪੰਜਾਬ ਦੀ ਵੱਡੀਆਂ ਵੱਡੀਆਂ ਸਖ਼ਸ਼ੀਅਤਾਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀਆਂ ਮਦਦ ਲਈ ਹੱਥ ਵਧਾਏ ਹਨ।
ਹੜ੍ਹ ਪੀੜਤਾਂ ਦੀ ਮਦਦ ਲਈ ਪੰਜਾਬੀ ਗਾਇਕਾਂ ਵੱਲੋਂ ਵੱਖ ਵੱਖ ਤਰੀਕੇ ਨਾਲ ਮਦਦ ਕਰਨ ਦਾ ਐਲਾਨ ਕੀਤਾ ਜਾ ਰਿਹਾ। ਹਾਲ ਹੀ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਕਰਨ ਔਜਲਾ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕੀਤੀ ਗਈ ਜਿਸ ਵਿੱਚ ਉਸਨੇ ਕਿਹਾ ਕਿ ਪੰਜਾਬ ਨਾਲ ਡੱਟ ਕੇ ਖੜ੍ਹੇ ਹਾਂ ਅਤੇ ਖੜੇ ਰਹਾਂਗੇ। ਇਸ ਦੇ ਨਾਲ ਹੀ ਉਸਨੇ ਕਿਹਾ ਕਿ ਜਿੰਨੇ ਜੋਗੇ ਹਾਂ ਪੰਜਾਬ ਦੀ ਮਦਦ ਕਰ ਰਹੇ ਹਾਂ ਅਤੇ ਲੋਕਾਂ ਨੂੰ ਵੀ ਹੜ੍ਹ ਪੀੜ੍ਹਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ।