ਪੰਜਾਬ ਦੇ 12 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਹੜ੍ਹ ਪੀੜਤਾਂ ਦੀ ਮਦਦ ਲਈ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵੱਡਾ ਯੋਗਦਾਨ ਦਿੱਤਾ ਗਿਆ ਹੈ। ਮੰਤਰੀ ਰਵਜੋਤ ਨੇ ਆਪਣੀ ਇੱਕ ਸਾਲ ਦੀ ਤਨਖ਼ਾਹ (12 ਲੱਖ) CM ਰਾਹਤ ਫ਼ੰਡ ਵਿੱਚ ਦਾਨ ਦਿੱਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 12 ਲੱਖ ਰੁਪਏ ਦਾ ਚੈੱਕ ਸੌਂਪਿਆ ਹੈ। ਰੂਪਨਗਰ ਦੇ ਸ੍ਰੀ ਆਨੰਦਪੁਰ ਸਾਹਿਬ ਇਲਾਕੇ ਵਿੱਚ 12 ਥਾਵਾਂ ‘ਤੇ ਨੰਗਲ ਭਾਖੜਾ ਫੀਡਰ ਨਹਿਰ ਢਹਿ ਗਈ ਹੈ। ਮੰਤਰੀ ਹਰਜੋਤ ਬੈਂਸ ਖੁਦ ਮੌਕੇ ‘ਤੇ ਪਹੁੰਚੇ ਅਤੇ ਲੋਕਾਂ ਨਾਲ ਬਚਾਅ ਕਾਰਜ ਸ਼ੁਰੂ ਕੀਤੇ।