ਇਸ ਸਮੇਂ ਪੰਜਾਬ ਦੇ 10 ਤੋਂ ਵੱਧ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹੜ੍ਹ ਪੀੜਤਾਂ ਦਾ ਹਾਲ-ਚਾਲ ਪੁੱਛਣ ਮੌਕੇ ਉਨ੍ਹਾਂ ਦਾ ਦਰਦ ਸੁਣ ਮੁੱਖ ਮੰਤਰੀ ਭਗਵੰਤ ਮਾਨ ਕਾਫ਼ੀ ਭਾਵੁਕ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤਾਂ ਨੂੰ ਹਰ ਤਰ੍ਹਾਂ ਦੀ ਮਦਦ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ ਹੈ। ਪੰਜਾਬ ਵਿਚ ਹੜ੍ਹਾਂ ਨੇ 12 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੋਈ ਹੈ, ਜਦੋਂ ਕਿ ਲਗਾਤਾਰ ਪੈ ਰਹੇ ਮੀਂਹ ਕਰਕੇ ਹਾਲਾਤ ਗੰਭੀਰ ਬਣੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਖੁਦ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਇਸੇ ਕੜੀ ਵਿਚ ਮੁੱਖ ਮੰਤਰੀ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ।