ਪੰਜਾਬ ਦੇ ਕਈ ਜ਼ਿਲ੍ਹੇ ਇਸ ਸਮੇਂ ਹੜ੍ਹ ਦੀ ਮਾਰ ਝੱਲ ਰਹੇ ਹਨ। ਜਿਸ ਕਾਰਨ ਪੰਜਾਬ ‘ਚ ਕਾਫ਼ੀ ਗੰਭੀਰ ਹਾਲਾਤ ਬਣੇ ਹੋਏ ਹਨ। ਪੰਜਾਬ ਦੀਆਂ ਮਸ਼ਹੂਰ ਹਸਤੀਆਂ, ਕਲਾਕਾਰ ਮੁਹਰੇ ਹੋ ਕੇ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ। ਪੰਜਾਬ ਦੇ ਦੇਸ਼ਾਂ ਵਿਦੇਸ਼ਾਂ ‘ਚ ਵੱਡੇ-ਵੱਡੇ ਕਲਾਕਾਰਾਂ ਵੱਲੋਂ ਕਿਸੇ ਨਾ ਕਿਸੇ ਪੱਖੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਜਿੱਥੇ ਪੰਜਾਬ ਦੇ ਮਸ਼ਹੂਰ ਗਾਇਕ, ਅਦਾਕਾਰ ਦਿਲਜੀਤ ਦੋਸਾਂਝ ਵੱਲੋਂ ਹੜ੍ਹ ਪੀੜ੍ਹਤ 10 ਪਿੰਡਾਂ ਨੂੰ ਗੋਦ ਲੈ ਕੇ ਮੁੜ ਪਿੰਡਾਂ ਨੂੰ ਖੜ੍ਹੇ ਕਰਨ ਦੀ ਜਿੰਮੇਵਾਰੀ ਲਈ ਗਈ ਹੈ ਉੱਥੇ ਹੀ ਪੰਜਾਬ ਦੀ ਮਾਡਲ ਹਿਮਾਂਸ਼ੀ ਖੁਰਾਣਾ ਵੱਲੋਂ ਵੀ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਕੇ ਹੜ੍ਹ ਪ੍ਰਭਾਵਿਤ 10 ਪਰਿਵਾਰਾਂ ਨੂੰ ਮੁੜ ਵਸਾਉਣ ਦੀ ਜ਼ਿੰਮੇਵਾਰੀ ਲਈ ਗਈ ਹੈ।
ਹਿਮਾਂਸ਼ੀ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਕੇ ਲਿਖਿਆ ਗਿਆ, “ਅੱਜ ਪੰਜਾਬ ਨੂੰ ਅਜਿਹੀ ਹਾਲਤ ਵਿੱਚ ਦੇਖ ਕੇ ਹਰ ਪੰਜਾਬੀ ਦਾ ਦਿਲ ਰੋ ਰਿਹਾ ਹੈ। ਅਸੀਂ ਆਪਣੇ ਪੰਜਾਬ ਨੂੰ ਪਹਿਲਾਂ ਵਰਗਾ ਬਣਾਵਾਂਗੇ, ਅਤੇ ਆਪਣੀ ਸਮਰੱਥਾ ਅਨੁਸਾਰ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 10 ਪਰਿਵਾਰਾਂ ਨੂੰ ਮੁੜ ਵਸਾਉਣ ਵਿੱਚ ਮਦਦ ਕਰਨ ਲਈ ਯੋਗਦਾਨ ਪਾਵਾਂਗਾ। ਇਸ ਭਿਆਨਕ ਹੜ੍ਹ ਵਾਲੀ ਸਥਿਤੀ ਵਿੱਚ, ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਹੱਲ ਲੱਭਣ ਦੀ ਲੋੜ ਹੈ। ਸਾਰੀਆਂ ਮਸ਼ਹੂਰ ਹਸਤੀਆਂ, ਨੇਤਾਵਾਂ, ਮੀਡੀਆ, ਸੋਸ਼ਲ ਮੀਡੀਆ ਸ਼ਖਸੀਅਤਾਂ ਅਤੇ ਜਨਤਾ ਨੂੰ ਇੱਕਜੁੱਟ ਹੋ ਕੇ ਇੱਕ ਦੂਜੇ ਦੀ ਮਦਦ ਕਰਨੀ ਚਾਹੀਦੀ ਹੈ। ਅਸੀਂ ਪੰਜਾਬੀ ਪੰਜਾਬ ਦੇ ਨਾਲ ਹਾਂ।”