‘ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਪਿਤਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ, ਜਿਸ ‘ਚ ਅੰਮ੍ਰਿਤਪਾਲ ਸਿੰਘ ਲਈ ਘੱਟੋ-ਘੱਟ 1 ਮਹੀਨੇ ਦੀ ਪੈਰੋਲ ਦੀ ਮੰਗ ਕੀਤੀ ਗਈ ਹੈ। ਹੜ੍ਹਾਂ ਦੀ ਭਿਆਨਕ ਸਥਿਤੀ ਦੇ ਮੱਦੇਨਜ਼ਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਘੱਟੋ-ਘੱਟ ਇਕ ਮਹੀਨੇ ਦੀ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਬਤੌਰ ਮੈਂਬਰ ਪਾਰਲੀਮੈਂਟ ਆਪਣੇ ਹਲਕੇ ਦੇ ਲੋਕਾਂ ਨਾਲ ਸੰਕਟ ਦੀ ਘੜੀ ਵਿਚ ਖੜ੍ਹੇ ਹੋ ਕੇ ਸਹਾਇਤਾ ਕਰ ਸਕਣ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਹਲਕੇ ਦੇ ਲੋਕ ਹੜ੍ਹਾਂ ਦੀ ਮਾਰ ਹੇਠ ਡੁੱਬ ਚੁੱਕੇ ਹਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਇਸ ਸਮੇਂ ਕਾਫ਼ੀ ਪਰੇਸ਼ਾਨ ਨੇ ਅਤੇ ਇਸ ਦੁੱਖ ਦੀ ਘੜੀ ‘ਚ ਖੁਦ ਆ ਕੇ ਲੋਕਾਂ ਦਾ ਸਾਥ ਦੇਣਾ ਚਾਹੁੰਦੇ ਹਨ। ਇਸ ਮੰਗ ਪੱਤਰ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ DC ਨੂੰ ਸੌਂਪਿਆ ਹੈ।