ਲੁਧਿਆਣਾ ਪੂਰਬੀ ਵਿੱਚ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਹੜ੍ਹ ਦਾ ਖ਼ਤਰਾ ਹੈ। ਲੁਧਿਆਣਾ ‘ਚ ਪਿੰਡ ਸਸਰਾਲੀ ਨੇੜੇ ਸਤਲੁਜ ਦਾ ਬੰਨ ਟੁੱਟ ਗਿਆ ਹੈ। ਜਿਸ ਨਾਲ 15 ਪਿੰਡਾਂ ਦੇ ਸਾਹ ਸੁੱਕੇ ਹੋਏ ਹਨ। ਹਾਲਾਂਕਿ, ਪ੍ਰਸ਼ਾਸਨ ਨੇ ਸਥਿਤੀ ਨੂੰ ਕਾਬੂ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਫੌਜ, ਐਨਡੀਆਰਐਫ ਅਤੇ ਸਥਾਨਕ ਲੋਕ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਇਸ ਇਲਾਕੇ ‘ਚ ਪਹਿਲਾਂ ਹੀ ਰੈਡ ਅਲਰਟ ਜਾਰੀ ਹੋ ਗਿਆ ਸੀ। ਪਿੰਡ ਸਸਰਾਲੀ ਕਲੋਨੀ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਸਰਹਾਲੀ ਪਿੰਡ ਵਿਚ ਧੁੱਸੀ ਬੰਨ੍ਹ ਨੂੰ ਮਜ਼ਬੂਤ ਬਣਾਉਣ ਲਈ ਨਿਗਰਾਨੀ ਕਰ ਰਹੇ ਹਨ। ਡੀਸੀ ਨੇ ਕਿਹਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।