ਮੋਹਾਲੀ (ਪੰਜਾਬ), 6 ਸਤੰਬਰ, 2025: ਫੋਰਟਿਸ ਹਸਪਤਾਲ, ਮੋਹਾਲੀ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਸਿਹਤ ਅਪਡੇਟ ਜਾਰੀ ਕੀਤਾ, ਜਿਸ ਵਿੱਚ ਪੁਸ਼ਟੀ ਕੀਤੀ ਗਈ ਕਿ ਉਨ੍ਹਾਂ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਹ ਡਾਕਟਰੀ ਨਿਗਰਾਨੀ ਹੇਠ ਰਹਿਣਗੇ।
ਹਸਪਤਾਲ ਪ੍ਰਸ਼ਾਸਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪਲਸ ਰੇਟ ਘੱਟ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇੱਥੇ ਡਾਕਟਰਾਂ ਦੀ ਟੀਮ ਨੇ ਤੁਰੰਤ ਉਨ੍ਹਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਦਾਖਲ ਕਰਨ ਦੀ ਸਲਾਹ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਦਾਖਲ ਕਰਵਾਇਆ ਗਿਆ ਸੀ।