Thursday, October 23, 2025
spot_img

ਬਿਲਾਵਲੁ ਮਹਲਾ ੩॥ ਪੂਰੇ ਗੁਰ ਤੇ ਵਡਿਆਈ ਪਾਈ॥ ਅਚਿੰਤ ਨਾਮੁ ਵਸਿਆ ਮਨਿ ਆਈ॥

Must read

ਬਿਲਾਵਲੁ ਮਹਲਾ ੩॥ ਪੂਰੇ ਗੁਰ ਤੇ ਵਡਿਆਈ ਪਾਈ॥ ਅਚਿੰਤ ਨਾਮੁ ਵਸਿਆ ਮਨਿ ਆਈ॥ ਹਉਮੈ ਮਾਇਆ ਸਬਦਿ ਜਲਾਈ॥ ਦਰਿ ਸਾਚੈ ਗੁਰ ਤੇ ਸੋਭਾ ਪਾਈ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ਰਹਾਉ॥ ਮਨ ਕੀ ਪਰਤੀਤਿ ਮਨ ਤੇ ਪਾਈ॥ ਪੂਰੇ ਗੁਰ ਤੇ ਸਬਦਿ ਬੁਝਾਈ॥ ਜੀਵਣ ਮਰਣੁ ਕੋ ਸਮਸਰਿ ਵੇਖੈ॥ ਬਹੁੜਿ ਨ ਮਰੈ ਨਾ ਜਮੁ ਪੇਖੈ॥੨॥


ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਡਿਆਈ-ਇੱਜ਼ਤ ਪ੍ਰਾਪਤ ਕਰ ਲਈ, ਉਸ ਦੇ ਮਨ ਵਿਚ ਉਹ ਹਰਿ-ਨਾਮ ਆ ਵੱਸਦਾ ਹੈ ਜੋ ਹਰੇਕ ਕਿਸਮ ਦਾ ਫ਼ਿਕਰ-ਤੌਖਲਾ ਦੂਰ ਕਰ ਦੇਂਦਾ ਹੈ। ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੇ ਕਾਰਨ ਪੈਦਾ ਹੋਈ ਹਉਮੈ ਸਾੜ ਲਈ, ਉਸ ਨੇ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਖੱਟ ਲਈ ॥੧॥ ਹੇ ਜਗਤ ਦੇ ਮਾਲਕ-ਪ੍ਰਭੂ! (ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ। (ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ ॥੧॥ ਰਹਾਉ॥ ਉਸ ਮਨੁੱਖ ਨੇ ਆਪਣੇ ਅੰਦਰੋਂ ਹੀ ਆਪਣੇ ਮਨ ਵਾਸਤੇ ਸਰਧਾ-ਵਿਸ਼ਵਾਸ ਦੀ ਦਾਤ ਲੱਭ ਲਈ (ਇਹ ਸਰਧਾ ਕਿ ਪਰਮਾਤਮਾ ਸਾਰੇ ਜਗਤ ਵਿਚ ਇਕ-ਸਮਾਨ ਵਿਆਪਕ ਹੈ), ਜਿਸ ਨੇ ਪੂਰੇ ਗੁਰੂ ਪਾਸੋਂ (ਉਸ ਦੇ) ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ। ਜੇਹੜਾ ਭੀ ਮਨੁੱਖ ਸਾਰੀ ਉਮਰ ਪ੍ਰਭੂ ਨੂੰ (ਸ੍ਰਿਸ਼ਟੀ ਵਿਚ) ਇਕ-ਸਮਾਨ (ਵੱਸਦਾ) ਵੇਖਦਾ ਹੈ,ਉਸ ਨੂੰ ਕਦੇ ਆਤਮਕ ਮੌਤ ਨਹੀਂ ਵਿਆਪਦੀ, ਉਸ ਵਲ ਜਮਰਾਜ ਕਦੇ ਨਹੀਂ ਤੱਕਦਾ ॥੨॥

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article