ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਹੜ੍ਹ ਪ੍ਰਭਾਵਿਤ ਸੂਬੇ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਦਿਨ ਮੰਗਲਵਾਰ ਨੂੰ ਗੁਰਦਾਸਪੁਰ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੰਜਾਬ ਆਉਣਗੇ। ਪੀਐੱਮ ਮੋਦੀ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਪੀੜਤਾਂ ਨਾਲ ਮਿਲਕੇ ਹਲਾਤਾਂ ਦੀ ਸਮੀਖਿਆ ਕਰਨਗੇ।