Wednesday, October 22, 2025
spot_img

ਪੰਜਾਬ ਲਈ ਰਵਾਨਾ ਹੋਏ PM ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਹਵਾਈ ਸਰਵੇਖਣ

Must read

ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਹੜ੍ਹ ਪ੍ਰਭਾਵਿਤ ਸੂਬੇ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 9 ਸਤੰਬਰ ਦਿਨ ਮੰਗਲਵਾਰ ਨੂੰ ਗੁਰਦਾਸਪੁਰ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੰਜਾਬ ਆਉਣਗੇ। ਪੀਐੱਮ ਮੋਦੀ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਪੀੜਤਾਂ ਨਾਲ ਮਿਲਕੇ ਹਲਾਤਾਂ ਦੀ ਸਮੀਖਿਆ ਕਰਨਗੇ। ਦੱਸ ਦਈਏ ਕਿ ਉਹ ਦਿੱਲੀ ਤੋਂ ਰਵਾਨਾ ਹੋ ਗਏ ਹਨ। ਪੀਐੱਮ ਨਰਿੰਦਰ ਮੋਦੀ ਨੇ ਆਪ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।

ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਆਪਣੇ ਜਹਾਜ਼ ਰਾਹੀਂ ਪਠਾਨਕੋਟ ਪਹੁੰਚਣਗੇ। ਇੱਥੋਂ ਉਹ ਹੈਲੀਕਾਪਟਰ ਰਾਹੀਂ ਹਿਮਾਚਲ ਪ੍ਰਦੇਸ਼ ਜਾਣਗੇ। ਹਿਮਾਚਲ ਪ੍ਰਦੇਸ਼ ਵਿੱਚ ਉਹ ਤਿੰਨ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ, ਚੰਬਾ, ਕੁੱਲੂ ਅਤੇ ਮੰਡੀ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਸਵੇਰੇ ਲਗਭਗ 11:30 ਵਜੇ ਗੱਗਲ ਹਵਾਈ ਅੱਡੇ ‘ਤੇ ਉਤਰਨਗੇ। ਇੱਥੋਂ ਉਹ ਧਰਮਸ਼ਾਲਾ ਜਾਣਗੇ ਅਤੇ ਦੁਪਹਿਰ 12 ਵਜੇ ਦੇ ਕਰੀਬ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਸ਼ਾਮ 4 ਵਜੇ ਪ੍ਰਧਾਨ ਮੰਤਰੀ ਗੁਰਦਾਸਪੁਰ ਦੇ ਟਿਬਰੀ ਖੇਤਰ ਜਾਣਗੇ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਇਹ ਦੌਰਾ ਸਿਰਫ਼ ਡਿਜਾਸਟਰ ਟੂਰਿਜਮ ਬਣ ਕੇ ਨਾ ਰਹਿ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਦੇ ਨਾਲ ਖੜ੍ਹੇ ਹੋਣ ਤੇ 20 ਹਜ਼ਾਰ ਕਰੋੜ ਦਾ ਰਾਹਤ ਪੈਕੇਜ ਜਾਰੀ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬਕਾਇਆ 60 ਹਜ਼ਾਰ ਕਰੋੜ ਰੁਪਏ ਵੀ ਪੰਜਾਬ ਨੂੰ ਦਿੱਤੇ ਜਾਣ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article