Punjab Governor Kataria visits hospital : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ। ਉਨ੍ਹਾਂ ਦੀ ਸਿਹਤ ਵਿੱਚ ਹੁਣ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ਦਰਅਸਲ ਡਾਕਟਰਾਂ ਦੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਲਈ ਕਿਹਾ ਹੈ। ਇਸ ਦੇ ਨਾਲ ਹੀ ਡਾਕਟਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਪਹਿਲਾਂ ਨਾਲੋਂ ਕਾਫ਼ੀ ਠੀਕ ਹੈ। ਮੁੱਖ ਮੰਤਰੀ ਆਪਣਾ ਦਫ਼ਤਰੀ ਕੰਮ ਵੀ ਹਸਪਤਾਲ ‘ਚੋਂ ਹੀ ਰਹੇ ਹਨ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਲਈ ਗਏ। ਇਸ ਮੌਕੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁੱਛਣ ‘ਤੇ ਉਨ੍ਹਾਂ ਨੂੰ ਦੱਸਿਆ ਕਿ ਬੀਤੀ ਕੱਲ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਦੌਰੇ ‘ਤੇ ਸਨ ਅਤੇ ਉਨ੍ਹਾਂ ਨੇ ਪੰਜਾਬ ਦੇ ਹੜ੍ਹ ਪੀੜ੍ਹਤ ਇਲਾਕਿਆਂ ਲਈ1600 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਮਦਦ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ 100% ਮੁਆਵਜ਼ਾ ਮਿਲੇਗਾ, ਪ੍ਰਧਾਨ ਮੰਤਰੀ ਨੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਕਮੀ ਨਾ ਰਹੇ। ਰਾਜਪਾਲ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਮੁੱਖ ਮੰਤਰੀ ਦੀ ਸਿਹਤ ਬਾਰੇ ਚਿੰਤਤ ਸਨ। ਉਨ੍ਹਾਂ ਨੇ ਦੋ-ਤਿੰਨ ਵਾਰ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਅਤੇ ਕਿਹਾ ਕਿ ਹੈਲੀਕਾਪਟਰ ਤੋਂ ਉਤਰਦੇ ਹੀ ਉਨ੍ਹਾਂ ਨੂੰ ਉਨ੍ਹਾਂ ਦੀ ਸਿਹਤ ਬਾਰੇ ਦੱਸਣਾ। ਹੁਣ ਮੁੱਖ ਮੰਤਰੀ ਦੀ ਸਿਹਤ ਠੀਕ ਹੈ ਅਤੇ ਉਨ੍ਹਾਂ ਨੂੰ ਕੁਝ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।