protection for flood affected people : ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹੜ੍ਹ ਆਏ ਹਨ ਅਤੇ ਹਜ਼ਾਰਾਂ ਦੀ ਗਿਣਤੀ ‘ਚ ਪਿੰਡ ਪ੍ਰਭਾਵਿਤ ਹੋਏ ਹਨ। ਦੱਸ ਦਈਏ ਕਿ ਇਨ੍ਹਾਂ ਇਲਾਕਿਆਂ ਵਿੱਚ ਕਈ ਬਿਮਾਰੀਆਂ ਅਤੇ ਜੀਵ ਜੰਤੂਆਂ ਦਾ ਖਤਰਾ ਵੱਧ ਰਿਹਾ ਹੈ। ਜਿਸ ਕਾਰਨ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਖਾਸ ਧਿਆਨ ਰੱਖਣ ਦੇਣ ਲੋੜ ਹੈ ਕਿਉਂਕਿ ਹੜ੍ਹਾਂ ਕਾਰਨ ਕਈ ਥਾਵਾਂ ‘ਤੇ ਪਾਣੀ ਇਕੱਠਾ ਹੋ ਚੁੱਕਾ ਹੈ ਅਤੇ ਪੀਣ ਵਾਲਾ ਪਾਣੀ ਵੀ ਖ਼ਰਾਬ ਹੋ ਚੁੱਕਾ ਹੈ, ਜਿਸ ਨੂੰ ਪੀਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਖਤਰਾ ਹੋ ਸਕਦਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਲੁਧਿਆਣਾ ਦੀ ਸਿਵਲ ਸਰਜਨ ਡਾਕਟਰ ਰਮਨਦੀਪ ਆਹਲੂਵਾਲੀਆ ਨੇ ਕਿਹਾ ਕਿ ਮੀਂਹ ਦੇ ਦਿਨਾਂ ਵਿੱਚ ਵਾਟਰ ਬੋਰਨ ਬਿਮਾਰੀਆਂ ਵੱਧਣ ਦਾ ਖਤਰਾ ਵੱਧ ਸਕਦਾ ਹੈ। ਇਸ ਕਾਰਨ ਲੋਕਾਂ ਨੂੰ ਜ਼ਿਆਦਾ ਪੇਟ ਸਬੰਧੀ ਬਿਮਾਰੀਆਂ ਹੋਣ ਦਾ ਖਤਰਾ ਹੋ ਸਕਦਾ ਹੈ।
ਪਿਛਲੇ ਦਿਨੀਂ ਲੁਧਿਆਣਾ ਦੇ ਡੀਸੀ ਹਿਮਾਂਸ਼ੂ ਜੈਨ ਨੇ ਵੀ ਲੋਕਾਂ ਦੀ ਸਿਹਤ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਸੀ।
ਡੀਸੀ ਹਿਮਾਂਸ਼ੂ ਜੈਨ ਦੀ ਲੋਕਾਂ ਨੂੰ ਅਪੀਲ
- ਪਾਣੀ ਉਬਾਲ ਕੇ ਪੀਓ ਜਾਂ ਮਿਨਰਲ ਵਾਟਰ ਪੀਓ।
- ਬੰਨ ਆਦਿ ਥਾਵਾਂ ‘ਤੇ ਕੰਮ ਕਰਨ ਵਾਲੇ ਲੋਕ ਡੰਡੇ ਸੋਟੇ ਆਦਿ ਦਾ ਇਸਤੇਮਾਲ ਕਰਨ।
- ਨੀਵੇਂ ਇਲਾਕੇ ਅਤੇ ਪਾਣੀ ਨਾਲ ਭਰੇ ਇਲਾਕਿਆ ‘ਚ ਰਬੜ ਦੇ ਬੂਟ ਦਾ ਇਸਤੇਮਾਲ ਕਰੋ।
- ਪਾਣੀ ਖੜ੍ਹਾ ਨਾ ਹੋਣ ਦਿਓ।
- ਪੂਰੀਆਂ ਬਾਹਾਂ ਦੇ ਕੱਪੜੇ ਪਾਓ।
ਲੁਧਿਆਣਾ ਦੀ ਸਿਵਲ ਸਰਜਨ ਡਾਕਟਰ ਰਮਨਦੀਪ ਆਹਲੂਵਾਲੀਆ ਨੇ ਕਿਹਾ ਜੇਕਰ ਸੱਪ ਨੇ ਡੰਗ ਮਾਰ ਦਿੱਤਾ ਹੈ, ਤਾਂ ਤੁਰੰਤ ਨੇੜਲੇ ਸਿਵਲ ਹਸਪਤਾਲ ਸੀਐਚਸੀ ਜਾਂ ਫਿਰ ਡੀਐਚਸੀ ਵਿੱਚ ਜਾ ਕੇ ਆਪਣਾ ਇਲਾਜ ਕਰਵਾਓ। ਇਨ੍ਹਾਂ ਹਸਪਤਾਲਾਂ ਵਿੱਚ ਜ਼ਹਿਰ ਵਿਰੋਧੀ ਦਵਾਈਆਂ ਮੌਜੂਦ ਹੁੰਦੀਆਂ ਹਨ, ਜਿਸ ਨਾਲ ਜਾਨ ਨੂੰ ਬਚਾਇਆ ਜਾ ਸਕਦਾ ਹੈ। ਇਸਦੇ ਨਾਲ ਹੀ, ਡਾਕਟਰ ਨੇ ਕਿਹਾ ਕਿ ਇਸ ਬਾਰੇ ਲੋਕਾਂ ਨੂੰ ਜਾਗਰੂਕ ਵੀ ਰਹਿਣਾ ਚਾਹੀਦਾ ਹੈ।