ਪੰਜਾਬ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਕਈ ਇਲਾਕੇ ਪ੍ਰਭਾਵਿਤ ਹੋਏ ਹਨ। ਇਸ ਸਥਿਤੀ ਹੌਲੀ-ਹੌਲੀ ਕਾਬੂ ਵਿੱਚ ਆ ਰਹੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਸੂਬੇ ਵਿੱਚ ਭਾਰੀ ਮੀਂਹ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ।
ਭਾਖੜਾ ਡੈਮ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਥੱਲੇ ਚਲਾ ਗਿਆ ਹੈ ਅਤੇ ਭਾਖੜਾ, ਪੌਂਗ ਡੈਮਾਂ ਤੋਂ ਕੰਟਰੋਲਡ ਤਰੀਕੇ ਨਾਲ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਚੇਅਰਮੈਨ ਨੇ ਕਿਹਾ ਹੈ ਕਿ ਪਾਣੀ ਦੀ ਜ਼ਿਆਦਾ ਮਾਤਰਾ ਛੱਡਣ ਕਾਰਨ ਹੁਣ ਕੋਈ ਖ਼ਤਰਾ ਨਹੀਂ ਹੋਵੇਗਾ।
ਦੱਸ ਦਈਏ ਕਿ ਸੂਬੇ ਦੇ 23 ਜ਼ਿਲ੍ਹਿਆਂ ਦੇ 1900 ਤੋਂ ਵੱਧ ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਪੰਜਾਬ ਵਿੱਚ ਫ਼ਸਲਾਂ ਅਤੇ ਲੋਕਾਂ ਦੇ ਘਰਾਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ।