CM Mann made big announcements for flood victims : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਸੱਦੀ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਆਏ ਹੜ੍ਹਾਂ ਵਾਲੇ ਇਲਾਕਿਆਂ ‘ਤੇ ਚੱਲ ਰਹੇ ਰਾਹਤ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸੂਬੇ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਰ ਹੜ੍ਹ ਪੀੜਤ ਨੂੰ ਮੁਆਵਜ਼ਾ ਮਿਲੇਗਾ ਅਤੇ ਇਸ ਲਈ ਇੱਕ ਵਿਸ਼ੇਸ਼ ਗਿਰਦਾਵਰੀ (ਸਰਵੇਖਣ) ਕਰਵਾਉਣ ਦੇ ਹੁਕਮ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ।
ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਸਿਰਫ਼ ਮੁਆਵਜ਼ੇ ਦਾ ਐਲਾਨ ਨਹੀਂ ਹੋਵੇਗਾ ਸਗੋਂ ਇਸਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਸਾਰਾ ਮੁਆਵਜ਼ਾ 30 ਤੋਂ 40 ਦਿਨਾਂ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਜਾਵੇਗਾ।
ਇਸ ਦੇ ਨਾਲ ਹੀ ਫ਼ਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਮਿਲੇਗਾ, ਪ੍ਰਤੀ ਜਾਨਵਰ ਦੇ ਨੁਕਸਾਨ ਲਈ 37500 ਰੁਪਏ ਤੇ ਘਰ ਦੇ ਨੁਕਸਾਨ ਲਈ 40,000 ਰੁਪਏ ਦਿੱਤੇ ਜਾਣਗੇ।