Thursday, October 23, 2025
spot_img

ਪੰਜਾਬ ਸਰਕਾਰ ਦਾ ਬਣਿਆ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ

Must read

Punjab government creates transparent and digital flood relief model : ਪੰਜਾਬ ਵਿੱਚ ਆਈ ਭਿਆਨਕ ਹੜ੍ਹ ਨੇ ਲੋਕ ਜੀਵਨ ਨੂੰ ਬਹੁਤ ਪ੍ਰਭਾਵਿਤ ਕੀਤਾ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਸੰਕਟ ਨਾਲ ਨਿਪਟਣ ਲਈ ਪਾਰਦਰਸ਼ਤਾ ਅਤੇ ਡਿਜ਼ਿਟਲ ਢੰਗ ਨੂੰ ਅਪਣਾਕੇ ਨਵੀਂ ਮਿਸਾਲ ਕਾਇਮ ਕੀਤੀ ਹੈ।

ਸਰਕਾਰ ਨੇ ਹੜ੍ਹ ਪ੍ਰਭਾਵਿਤ 2300 ਤੋਂ ਵੱਧ ਪਿੰਡਾਂ ਲਈ 100 ਕਰੋੜ ਰੁਪਏ ਦਾ ਖਾਸ ਰਾਹਤ ਫੰਡ ਬਣਾਇਆ ਹੈ। ਰਾਹਤ ਕੰਮਾਂ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਲਈ ਹਰ ਗ੍ਰਾਮ ਪੰਚਾਇਤ ਨੂੰ ਸਿੱਧਾ ਫੰਡ ਦਿੱਤਾ ਗਿਆ ਹੈ ਤਾਂ ਜੋ ਉਹ ਆਪਣੇ ਪਿੰਡ ਵਿੱਚ ਸੜਕਾਂ ਦੀ ਮੁਰੰਮਤ, ਨਾਲੀਆਂ ਦੀ ਸਫਾਈ, ਮਰੇ ਪਸ਼ੂਆਂ ਦਾ ਸਹੀ ਤਰ੍ਹਾਂ ਨਾਲ ਨਿਪਟਾਰਾ ਅਤੇ ਸਫਾਈ ਨਾਲ ਕੰਮ ਜਲਦੀ ਸ਼ੁਰੂ ਕਰ ਸਕਣ।

ਇਨ੍ਹਾਂ ਕੰਮਾਂ ਦੀ ਪੂਰੀ ਪ੍ਰਗਤੀ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ। ਗ੍ਰਾਮ ਸਭਾ ਪੱਧਰ ’ਤੇ ਵਿਸ਼ੇਸ਼ ਮੀਟਿੰਗਾਂ ਹੋ ਰਹੀਆਂ ਹਨ ਜਿੱਥੇ ਪਿੰਡ ਦੇ ਲੋਕ ਕੰਮਾਂ ਦੀ ਤਰਜੀਹ ਤੈਅ ਕਰਦੇ ਹਨ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਖਰਚੇ ਦੀ ਜਾਂਚ ਕਰਦੇ ਹਨ। ਆਪਣੀ ਰਿਪੋਰਟ ਗ੍ਰਾਮ ਕਮੇਟੀਆਂ ਸਿੱਧਾ ਰਾਜ ਦੀ ਨਿਗਰਾਨੀ ਸੈੱਲ ਨੂੰ ਭੇਜਦੀਆਂ ਹਨ। ਇਸ ਨਾਲ ਭ੍ਰਿਸ਼ਟਾਚਾਰ ਦੀ ਸੰਭਾਵਨਾ ਖ਼ਤਮ ਹੋ ਗਈ ਹੈ।

ਪੰਜਾਬ ਸਰਕਾਰ ਨੇ ਡਿਜ਼ਿਟਲ ਤਕਨੀਕ ਦੀ ਵਰਤੋਂ ਕਰਦਿਆਂ ਇੱਕ ਆਨਲਾਈਨ ਪੋਰਟਲ ਅਤੇ ਮੋਬਾਈਲ ਐਪ ਬਣਾਇਆ ਹੈ ਜਿਸ ਵਿੱਚ ਰਾਹਤ ਕੰਮਾਂ ਦੀਆਂ ਤਸਵੀਰਾਂ, ਵੀਡੀਓ ਅਤੇ ਖਰਚੇ ਦੇ ਵੇਰਵੇ ਆਮ ਜਨਤਾ ਲਈ ਉਪਲੱਬਧ ਹਨ। ਇਸ ਨਾਲ ਹਰ ਪੰਜਾਬੀ ਨੂੰ ਭਰੋਸਾ ਹੋਇਆ ਕਿ ਉਸ ਦੇ ਪਿੰਡ ਲਈ ਆਇਆ ਫੰਡ ਸਿੱਧੇ ਕੰਮਾਂ ’ਤੇ ਹੀ ਲਗ ਰਿਹਾ ਹੈ।

ਇਸ ਤੋਂ ਇਲਾਵਾ, ਮੋਬਾਈਲ ਹੈਲਥ ਯੂਨਿਟਾਂ, ਡਿਜ਼ਿਟਲ ਫਾਗਿੰਗ ਮਸ਼ੀਨਾਂ ਅਤੇ ਪਸ਼ੂਆਂ ਦੇ ਟੀਕਾਕਰਨ ਲਈ ਵੈਂਡਿੰਗ ਮਸ਼ੀਨਾਂ ਰਾਹੀਂ ਲੋਕਾਂ ਅਤੇ ਪਸ਼ੂਆਂ ਨੂੰ ਤੁਰੰਤ ਸੇਵਾਵਾਂ ਦਿੱਤੀਆਂ ਗਈਆਂ ਹਨ। ਮੋਬਾਈਲ ਐਪ ਰਾਹੀਂ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਹਰ ਜਾਣਕਾਰੀ ਰੀਅਲ-ਟਾਈਮ ਮਿਲਦੀ ਹੈ।

ਪੰਜਾਬ ਸਰਕਾਰ ਵੱਲੋਂ ਅਪਣਾਏ ਖਾਸ ਕਦਮ:

ਖਾਸ ਗਿਰਦਾਵਰੀ ਰਿਪੋਰਟ: ਹੜ੍ਹ ਨਾਲ ਨੁਕਸਾਨੀ ਗਈ ਕਿਸਾਨਾਂ ਦੀ ਫਸਲ, ਪਸ਼ੂ ਅਤੇ ਘਰਾਂ ਦਾ ਹਿਸਾਬ ਲਗਾਉਣ ਲਈ ਤਕਨੀਕੀ ਟੀਮਾਂ 30-40 ਦਿਨਾਂ ਵਿਚ ਗਿਰਦਾਵਰੀ ਰਿਪੋਰਟ ਬਣਾਉਂਦੀਆਂ ਹਨ। ਇਹ ਪੂਰੀ ਤਰ੍ਹਾਂ ਸਹੀ ਅਤੇ ਨਿਰਪੱਖ ਹੁੰਦੀ ਹੈ ਤਾਂ ਜੋ ਮੁਆਵਜ਼ਾ ਸਹੀ ਲੋਕਾਂ ਤੱਕ ਪਹੁੰਚੇ।

ਸਿੱਧੀ ਨਿਗਰਾਨੀ ਅਤੇ ਵੀਡੀਓ ਕਾਨਫਰੰਸਿੰਗ: ਮੁੱਖ ਮੰਤਰੀ ਭਗਵੰਤ ਮਾਨ ਹਰ ਹਫ਼ਤੇ ਜ਼ਿਲ੍ਹਿਆਂ ਦੇ ਡੀਸੀ ਨਾਲ ਵੀਡੀਓ ਕਾਨਫਰੰਸ ਰਾਹੀਂ ਰਾਹਤ ਕੰਮਾਂ ਦੀ ਸਮੀਖਿਆ ਕਰਦੇ ਰਹੇ ਹਨ ਜਿਸ ਨਾਲ ਕੰਮਾਂ ਦੀ ਗਤੀ ਤੇ ਕੰਟਰੋਲ ਬਣਿਆ ਰਹੀ ਸਕੇ।

ਗ੍ਰਾਮ ਪੰਚਾਇਤਾਂ ਨੂੰ ਸਿੱਧਾ ਫੰਡ: 2300 ਤੋਂ ਵੱਧ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਸਿੱਧਾ ਰਾਹਤ ਫੰਡ ਦਿੱਤਾ ਗਿਆ ਹੈ ਤਾਂ ਜੋ ਮੁਰੰਮਤ ਅਤੇ ਸਫਾਈ ਕੰਮ ਤੁਰੰਤ ਸ਼ੁਰੂ ਕੀਤੇ ਜਾ ਸਕਣ।

ਗ੍ਰਾਮ ਸਭਾ ਵਿੱਚ ਪਾਰਦਰਸ਼ਤਾ: ਹਰ ਪਿੰਡ ਵਿੱਚ ਖਰਚੇ, ਪ੍ਰਾਥਮਿਕਤਾਵਾਂ ਅਤੇ ਕੰਮਾਂ ਦੀ ਖੁੱਲ੍ਹੀ ਸਮੀਖਿਆ ਕੀਤੀ ਜਾਂਦੀ ਹੈ। ਹਰ ਕੰਮ ਤੋਂ ਪਹਿਲਾਂ ਅਤੇ ਬਾਅਦ ਫ਼ੋਟੋ ਰਿਪੋਰਟਿੰਗ ਕੀਤੀ ਜਾਂਦੀ ਹੈ ਤਾਂ ਜੋ ਖਰਚੇ ਸਾਫ਼ ਦਿਖਣ।

ਨਿਗਰਾਨੀ ਸੈੱਲ: ਰਾਜ ਪੱਧਰ ’ਤੇ ਇੱਕ ਮੋਨੀਟਰਿੰਗ ਸੈੱਲ ਬਣਾਇਆ ਗਿਆ ਹੈ ਜੋ ਰਿਪੋਰਟਿੰਗ, ਸ਼ਿਕਾਇਤਾਂ ਦੇ ਜਵਾਬ ਅਤੇ ਕੰਮਾਂ ਦੀ ਜ਼ਿੰਮੇਵਾਰੀ ਸਮਭਾਲਦਾ ਹੈ।

ਡਿਜ਼ਿਟਲ ਪੋਰਟਲ ਅਤੇ ਮੋਬਾਈਲ ਐਪ: ਸਰਕਾਰ ਨੇ ਆਨਲਾਈਨ ਸਿਸਟਮ ਦਿੱਤਾ ਹੈ ਜਿਸ ਨਾਲ ਜਨਤਾ ਹਰ ਕੰਮ ਦੀ ਪ੍ਰਗਤੀ ਦੇ ਵੇਰਵੇ ਵੇਖ ਸਕਦੀ ਹੈ। ਇਸ ਨਾਲ ਲੋਕਾਂ ਵਿੱਚ ਭਰੋਸਾ ਵਧਿਆ ਹੈ ਅਤੇ ਭ੍ਰਿਸ਼ਟਾਚਾਰ ਦੀ ਸੰਭਾਵਨਾ ਖ਼ਤਮ ਹੋਈ ਹੈ।

ਸਖ਼ਤ ਕਾਰਵਾਈ ਦੇ ਹੁਕਮ: ਮੁੱਖ ਮੰਤਰੀ ਨੇ ਕਿਹਾ ਹੈ ਕਿ ਕਰਪਸ਼ਨ ਜਾਂ ਗੜਬੜੀ ਪਾਈ ਜਾਣ ’ਤੇ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਮਾਜਕ ਸੰਗਠਨਾਂ ਦੀ ਭਾਗੀਦਾਰੀ: ਐਨਜੀਓਜ਼, ਜਵਾਨ ਸਭਾਵਾਂ ਅਤੇ ਹੋਰ ਸੰਸਥਾਵਾਂ ਨੂੰ ਵੀ ਰਾਹਤ ਕੰਮਾਂ ਵਿੱਚ ਸ਼ਾਮਲ ਕੀਤਾ ਗਿਆ ਹੈ।

ਨੋਡਲ ਅਧਿਕਾਰੀਆਂ ਦੀ ਨਿਯੁਕਤੀ: ਹਰ ਜ਼ਿਲ੍ਹੇ ਵਿੱਚ ਨੋਡਲ ਅਧਿਕਾਰੀ ਬਣਾਕੇ ਜਵਾਬਦੇਹੀ ਨਿਸ਼ਚਿਤ ਕੀਤੀ ਗਈ ਹੈ।

ਆਨਲਾਈਨ ਸ਼ਿਕਾਇਤ ਅਤੇ ਸੁਝਾਅ ਸਿਸਟਮ: ਲੋਕਾਂ ਨੂੰ ਸ਼ਿਕਾਇਤ ਕਰਨ ਲਈ ਖੁੱਲ੍ਹਾ ਆਨਲਾਈਨ ਸਿਸਟਮ ਹੈ ਤਾਂ ਜੋ ਜਲਦੀ ਕਾਰਵਾਈ ਕੀਤੀ ਜਾ ਸਕੇ।

ਪੰਜਾਬ ਸਰਕਾਰ ਨੇ ਦੁਬਾਰਾ ਪਾਣੀ ਸਟੋਰ ਕਰਨ ਅਤੇ ਨਿਕਾਸੀ ਪ੍ਰਣਾਲੀ ਦੀ ਡਿਜ਼ਿਟਲ ਮੋਨੀਟਰਿੰਗ ਲਈ ਵੀ ਨਵਾਂ ਸਿਸਟਮ ਸ਼ੁਰੂ ਕੀਤਾ ਹੈ, ਜੋ ਭਵਿੱਖ ਵਿੱਚ ਵੱਧ ਮੀਂਹਾਂ ਦੌਰਾਨ ਜਲਦੀ ਚੇਤਾਵਨੀ ਦੇ ਸਕੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਇਹ ਮੁਹਿੰਮ ਪਾਰਦਰਸ਼ਤਾ, ਜਵਾਬਦੇਹੀ ਅਤੇ ਤਕਨਾਲੋਜੀ ਰਾਹੀਂ ਲੋਕਾਂ ਨੂੰ ਸਿੱਧੇ ਤਾਕਤ ਦੇਣ ਵੱਲ ਇਕ ਵੱਡਾ ਕਦਮ ਹੈ।

ਸਰਕਾਰ ਹਰ ਉਸ ਪਿੰਡ ਤੇ ਪਰਿਵਾਰ ਦੇ ਨਾਲ ਖੜੀ ਹੈ ਜੋ ਹੜ੍ਹ ਨਾਲ ਪ੍ਰਭਾਵਿਤ ਹੋਇਆ ਹੈ। ਇਹ ਮਾਡਲ ਦਰਸਾਉਂਦਾ ਹੈ ਕਿ ਪੰਜਾਬ ਸਿਰਫ਼ ਮੌਜੂਦਾ ਹੜ੍ਹ ਨਾਲ ਜੂਝਣ ਤੱਕ ਹੀ ਸੀਮਿਤ ਨਹੀਂ ਹੈ, ਬਲਕਿ ਭਵਿੱਖ ਵਿੱਚ ਵੀ ਐਹੋ ਜਿਹੀਆਂ ਆਫ਼ਤਾਂ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article