ਲੁਧਿਆਣਾ ਦੀ ਫਿਰੋਜ਼ਗਾਂਧੀ ਮਾਰਕੀਟ ਵਿੱਚ ਆਰਐਸ ਟਾਵਰ ‘ਚ ਇੱਕ ਨਿੱਜੀ ਬੈਂਕ ਨੂੰ ਅੱਜ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਐਨੀ ਭਿਆਨਕ ਸੀ ਕਿ ਅੱਗ ਆਮ ਲੋਕਾਂ ਤੋਂ ਅੱਗ ਕਾਬੂ ਨਾ ਹੋਈ ਅਤੇ ਅੱਗ ਹੋਰ ਫੈਲਦੀ ਰਹੀ।
ਲੋਕਾਂ ਨੇ ਤੁਰੰਤ ਇਮਾਰਤ ਵਿੱਚ ਬੈਂਕ ਅਧਿਕਾਰੀਆਂ ਨੂੰ ਸੂਚਿਤ ਕੀਤਾ। ਅੱਗ ਜ਼ਮੀਨੀ ਮੰਜ਼ਿਲ ਤੋਂ ਤੀਜੀ ਮੰਜ਼ਿਲ ਤੱਕ ਫੈਲ ਗਈ ਸੀ। ਉਨ੍ਹਾਂ ਤੁਰੰਤ ਫਾਇਰ ਵਿਭਾਗ ਨੂੰ ਸੂਚਿਤ ਕੀਤਾ।
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਘਟਨਾ ਵਾਲੀ ਜਗ੍ਹਾ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਲਗਭਗ ਡੇਢ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਸਹੀ ਕਾਰਨ ਅਜੇ ਵੀ ਅਸਪਸ਼ਟ ਹੈ।