Wednesday, October 22, 2025
spot_img

ਡੇਰਾ ਬਾਬਾ ਨਾਨਕ ਵਿਖੇ ਪਾੜ ਪੂਰ ਰਹੇ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਨੇ 10 ਹਜ਼ਾਰ ਲੀਟਰ ਡੀਜ਼ਲ ਹੋਰ ਦਿੱਤਾ

Must read

  • ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਖੁਦ ਪਹੁੰਚ ਕੇ ਕੀਤੀ ਹੌਸਲਾ ਅਫ਼ਜ਼ਾਈ
  • ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅੰਮ੍ਰਿਤਸਰ, 27 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਮਾਰੇ ਇਲਾਕਿਆਂ ਵਿਚ ਲਗਾਤਾਰ ਸਰਗਰਮੀ ਨਾਲ ਸੇਵਾਵਾਂ ਲਈ ਕਾਜ਼ਰਸੀਲ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਡੇਰਾ ਬਾਬਾ ਨਾਨਕ ਵਿਖੇ ਧੁੱਸੀ ਟੁੱਟਣ ਨਾਲ ਪਏ ਪਾੜ ਨੂੰ ਪੂਰ ਰਹੇ ਲੋਕਾਂ ਨੂੰ ਮਿਲੇ ਅਤੇ ਮੰਗ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ 10 ਹਜ਼ਾਰ ਲੀਟਰ ਡੀਜ਼ਲ ਹੋਰ ਦੇਣ ਦਾ ਐਲਾਨ ਕੀਤਾ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ 5 ਹਜ਼ਾਰ ਲੀਟਰ ਡੀਜ਼ਲ ਸਹਿਯੋਗ ਲਈ ਦਿੱਤਾ ਗਿਆ ਸੀ।

ਇਸ ਮੌਕੇ ਗਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਹਾਲ ’ਤੇ ਛੱਡ ਦਿੱਤਾ ਗਿਆ ਹੈ ਜਿਸ ਕਰਕੇ ਲੋਕਾਂ ਨੂੰ ਸਰਕਾਰਾਂ ਵਾਲੇ ਕੰਮ ਵੀ ਖ਼ੁਦ ਕਰਨੇ ਪੈ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਕੇਵਲ ਬਿਆਨਬਾਜ਼ੀ ਕਰ ਕੇ ਸਮਾਂ ਲੰਘਾ ਰਹੀਆਂ ਹਨ ਜਦਕਿ ਲੋਕ ਖੁਦ ਬੰਨ ਬੰਨਣ ਦਾ ਕਾਰਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਬੰਨਾਂ ਦੀ ਮਜ਼ਬੂਤੀ ਲਈ ਕੰਮ ਕਰ ਰਹੀਆਂ ਸੰਗਤਾਂ ਨੂੰ ਤੇਲ ਮੁਹੱਈਆ ਕਰਵਾਇਆ ਗਿਆ ਹੈ ਉਥੇ ਕਿਸਾਨਾਂ ਲਈ ਕਣਕ ਦੇ ਮਿਆਰੀ ਬੀਜ ਅਤੇ ਡੀਜ਼ਲ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੋੜਵੰਦਾਂ ਦੀ ਹਰ ਸੰਭਵ ਮਦਦ ਲਈ ਯਤਨਸ਼ੀਲ ਰਹੇਗੀ। ਇਸ ਮੌਕੇ ਸਾਬਕਾ ਕੈਬੀਨਟ ਮੰਤਰੀ ਤੇ ਜਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਬੀਰ ਕੌਰ ਜਫਰਵਾਲ, ਬੀਬੀ ਜੋਗਿੰਦਰ ਕੌਰ, ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸਰਕਲ ਪ੍ਰਧਾਨ ਰਿਜੰਦਰ ਸਿੰਘ ਵੈਰੋਕੇ, ਮੈਨੇਜਰ ਸਤਨਾਮ ਸਿੰਘ ਗੋਸਲ, ਰਣਜੀਤ ਸਿੰਘ ਕਲਿਆਣਪੁਰ ਸਮੇਤ ਹੋਰ ਹਾਜ਼ਰ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article