ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਹਰਮੀਤ ਸਿੰਘ ਸੰਧੂ ਨੂੰ ‘ਆਪ’ ਦਾ ਉਮੀਦਵਾਰ ਐਲਾਨਿਆ ਗਿਆ ਹੈ ਤੇ CM ਭਗਵੰਤ ਮਾਨ ਨੇ ਖੁਦ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਸੀ। ਉਹ ਕਾਫੀ ਸਮੇਂ ਤੋਂ ਲੰਬੀ ਬੀਮਾਰੀ ਨਾਲ ਜੂਝ ਰਹੇ ਸਨ ਤੇ ਉਨ੍ਹਾਂ ਦੀ ਮੌਤ ਦੇ ਬਾਅਦ ਤਰਨਤਾਰਨ ਤੋਂ ਵਿਧਾਇਕ ਦੀ ਸੀਟ ਖਾਲੀ ਹੋ ਗਈ ਸੀ। ਮੁੱਖ ਮੰਤਰੀ ਮਾਨ ਨੇ ਹਰਮੀਤ ਸਿੰਘ ਸੰਧੂ ਦੀ ਪਿੱਠ ਥਾਪੜਦਿਆਂ ਕਿਹਾ ਕਿ ਹੁਣ ਤਗੜੇ ਹੋ ਜਾਓ। ਡੇਰਾ ਬਾਬਾ ਨਾਨਕ, ਗਿੱਦੜਬਾਹਾ, ਚੱਬੇਵਾਲ, ਜਲੰਧਰ ਤੇ ਲੁਧਿਆਣਾ ਵਾਂਗ ਜ਼ਿਮਨੀ ਚੋਣ ‘ਚ ਹਰਮੀਤ ਸਿੰਘ ਸੰਧੂ ਦੀ ਜਿੱਤ ਯਕੀਨੀ ਬਣਾ ਕੇ ਆਮ ਆਦਮੀ ਪਾਰਟੀ ਨਵਾਂ ਰਿਕਾਰਡ ਬਣਾਏਗੀ।