Tarn Taran by-election Voting : ਭਾਰਤੀ ਚੋਣ ਕਮਿਸ਼ਨ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕੀਤਾ ਗਿਆ ਹੈ। ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਗਿਆਨੇਸ਼ ਕੁਮਾਰ ਨੇ ਕਿਹਾ ਕਿ 11 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 14 ਨਵੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
ਦੱਸ ਦਈਏ ਕਿ ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋਈ ਹੈ। ਚਾਰੋ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ‘ਆਪ’ ਨੇ ਤਰਨਤਾਰਨ ਸੀਟ ਤੋਂ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਨੇ ਹਰਜੀਤ ਸਿੰਘ ਸੰਧੂ ਅਤੇ ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਟਿਕਟ ਦਿੱਤੀ ਹੈ।