ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿੱਚ ਅੱਜ ਦੁਪਹਿਰ 11 ਵਜੇ ਦੇ ਕਰੀਬ ਕੀਤਾ ਜਾਵੇਗਾ। ਪਿੰਡ ਪੋਨਾ ਦੇ ਮੁੱਖ ਗਰਾਊਂਡ ਦੇ ਵਿੱਚ ਸਸਕਾਰ ਕੀਤਾ ਜਾਵੇਗਾ। ਵੱਡੇ ਪੱਧਰ ‘ਤੇ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ ਕਿਉਂਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਚਾਹੁੰਣ ਵਾਲਿਆਂ ਦੀ ਗਿਣਤੀ ਵੱਡੀ ਹੈ।
ਦੱਸ ਦਈਏ ਕਿ 27 ਸਤੰਬਰ ਨੂੰ ਹਿਮਾਚਲ ਦੇ ਬੱਦੀ ‘ਚ ਗਾਇਕ ਰਾਜਵੀਰ ਜਵੰਦਾ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਜਿਸ ਤੋਂ ਬਾਅਦ ਉਹ ਵੈਂਟੀਲੇਟਰ ‘ਤੇ ਸਨ ਅਤੇ ਰਾਜਵੀਰ ਜਵੰਦਾ ਨੇ ਬੀਤੀ ਕੱਲ੍ਹ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖ਼ਰੀ ਸਾਹ ਲਏ।




