ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਅੱਜ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਪਟਿਆਲਾ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਇਸ ਫੇਰੀ ਦੀ ਇਜਾਜ਼ਤ ਮਿਲ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਕੱਲ੍ਹ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ SGPC ਪ੍ਰਧਾਨ ਦੀ ਚੋਣ ਸਮੇਤ ਹੋਰ ਵੀ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ ਸੀ। ਮੀਟਿੰਗ ਵਿੱਚ ਭਾਈ ਰਾਮ ਸਿੰਘ ਅਤੇ ਜਗਜੀਤ ਸਿੰਘ ਬਰਾੜ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਗਿਆ। ਇਸ ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85 ਅਤੇ ਸੈਕਸ਼ਨ 87 ਦੇ ਪ੍ਰਬੰਧਕੀ ਕੰਮ, ਧਰਮ ਪ੍ਰਚਾਰ ਕਮੇਟੀ ਦੇ ਕਾਰਜ, ਪੰਥਕ ਮਸਲਿਆਂ ਸਬੰਧੀ ਅਹਿਮ ਮਤੇ ਵੀ ਪਾਸ ਕੀਤੇ ਗਏ। ਇਸਦੇ ਨਾਲ ਹੀ ਹੜ੍ਹ ਪੀੜਤਾਂ ਲਈ ਰਾਹਤ ਦੇ ਕਾਰਜ ਅਤੇ ਕਿਸਾਨਾਂ ਨੂੰ ਬੀਜ ਦੇਣ ਦਾ ਐਲਾਨ ਕੀਤਾ ਗਿਆ।




