ਪੰਜਾਬ ਵਿੱਚ CBI ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ CBI ਨੇ ਟਰੈਪ ਲਗਾ ਕੇ ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਚਰਨ ਸਿੰਘ ਭੁੱਲਰ 2007 ਬੈਚ ਦੇ IPS ਅਧਿਆਕਰੀ ਹਨ। ਸੀਬੀਆਈ ਟੀਮ ਨੇ ਉਨ੍ਹਾਂ ਨੂੰ ਮੋਹਾਲੀ ਵਿੱਚ ਗ੍ਰਿਫ਼ਤਾਰ ਕੀਤਾ।