ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਪੁੱਤਰ ਅਕਿਲ ਦਾ ਦਿਹਾਂਤ ਹੋ ਗਿਆ। ਮੌਤ ਦੇ ਬਾਅਦ ਮ੍ਰਿਤਕ ਦੇਹ ਨੂੰ ਹਰਿਆਣਾ ਦੇ ਪੰਚਕੂਲਾ ਸੈਕਟਰ-6 ਸਥਿਤ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿਥੇ ਪੋਸਟਮਾਰਟਮ ਦੇ ਬਾਅਦ ਦੇਹ ਨੂੰ ਯੂਪੀ ਦੇ ਸਹਾਰਨਪੁਰ ਲਿਜਾਇਆ ਗਿਆ ਜਿਥੇ ਉਨ੍ਹਾਂ ਨੂੰ ਸਪੁਰਦ-ਏ-ਖਾਕ ਕੀਤਾ ਜਾਵੇਗਾ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।