ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 19,000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਦੇ ਕੰਮ ਦੀ ਨਿਗਰਾਨੀ ਲਈ ਇੱਕ ਨਵਾਂ ਐਕਸ਼ਨ ਪਲਾਨ ਤਿਆਰ ਕੀਤੀ ਹੈ। ਇਸ ਉਦੇਸ਼ ਲਈ ਪੂਰੇ ਪ੍ਰਾਜੈਕਟ ਦੀ ਨਿਗਰਾਨੀ ਲਈ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ‘ਤੇ ਆਧਾਰਿਤ ਫਲਾਇੰਗ ਸਕੁਐਡ ਟੀਮਾਂ ਬਣਾਈਆਂ ਗਈਆਂ ਹਨ। ਦੋਵਾਂ ਵਿਭਾਗਾਂ ਨੂੰ ਉਪਰੋਕਤ ਹੁਕਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸਰਕਾਰੀ ਹੁਕਮ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਫਲਾਇੰਗ ਸਕੁਐਡ ਟੀਮਾਂ 2022-23 ਤੋਂ 2025-26 ਤੱਕ ਅਪਗ੍ਰੇਡ ਕੀਤੀਆਂ ਜਾ ਰਹੀਆਂ ਸੜਕਾਂ ਦੀ ਜਾਂਚ ਅਤੇ ਨਿਗਰਾਨੀ ਕਰਨ ਲਈ ਬਣਾਈਆਂ ਗਈਆਂ ਹਨ। ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੰਮ ਦੀ ਗੁਣਵੱਤਾ ਨਾਲ ਸਮਝੌਤਾ ਨਾ ਕੀਤਾ ਜਾਵੇ।




