ਪੰਜਾਬ ਸਰਕਾਰ ਵੱਲੋਂ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਜਗਰਾਓਂ-ਨਕੋਦਰ ਰੋਡ ‘ਤੇ ਸਥਿਤ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਨਿਰਧਾਰਤ ਸਮੇਂ ਤੋਂ ਲਗਭਗ ਡੇਢ ਸਾਲ ਪਹਿਲਾਂ ਲਾਗੂ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਜਗਰਾਓਂ-ਨਕੋਦਰ ਰੋਡ ‘ਤੇ ਸਥਿਤ ਇਹ ਟੋਲ ਪਲਾਜ਼ਾ ਪਹਿਲਾਂ 15 ਮਈ, 2027 ਤੱਕ ਚੱਲਣ ਵਾਲਾ ਸੀ, ਪਰ ਹੁਣ ਇਸਨੂੰ ਬੰਦ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਇੱਕ ਰਸਮੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਇਸ ਤੋਂ ਬਾਅਦ, ਇਸ ਰੂਟ ‘ਤੇ ਯਾਤਰਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਹੁਣ ਕੋਈ ਟੋਲ ਨਹੀਂ ਦੇਣਾ ਪਵੇਗਾ। ਪੰਜਾਬ ਸਰਕਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸਾਢੇ ਤਿੰਨ ਸਾਲਾਂ ਵਿੱਚ 18 ਟੋਲ ਪਲਾਜ਼ਾ ਪਹਿਲਾਂ ਹੀ ਬੰਦ ਕਰ ਦਿੱਤੇ ਗਏ ਹਨ। ਜਗਰਾਓਂ-ਨਕੋਦਰ ਟੋਲ ਪਲਾਜ਼ਾ ਇਸ ਲੜੀ ਵਿੱਚ 19ਵਾਂ ਬਣ ਗਿਆ ਹੈ।




