ਤਰਨਤਾਰਨ : ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਤਰਨਤਾਰਨ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਡਾ. ਗੁਰਪ੍ਰੀਤ ਕੌਰ ਨੇ ਪਿੰਡ ਮੁਗਲ ਚੱਕ ਅਤੇ ਬੀਹਲਾ ਦਾ ਦੌਰਾ ਕਰਕੇ ਅਤੇ ਵੱਖ-ਵੱਖ ਥਾਵਾਂ ‘ਤੇ ਲੋਕਾਂ, ਖਾਸ ਕਰਕੇ ਬੀਬੀਆਂ ਅਤੇ ਭੈਣਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਤਰੱਕੀ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ।
ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ‘ਤੇ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਡਾ. ਗੁਰਪ੍ਰੀਤ ਕੌਰ ਦਾ ਤਰਨਤਾਰਨ ਪਹੁੰਚਣ ‘ਤੇ ਧੰਨਵਾਦ ਕੀਤਾ। ਸੰਧੂ ਨੇ ਕਿਹਾ ਕਿ ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਖੁਸ਼ ਹਨ।




