ਤਰਨਤਾਰਨ ਵਿਧਾਨ ਸਭਾ ਸੀਟ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋਣ ਤੋਂ ਬਾਅਦ ਖਾਲੀ ਹੋ ਗਈ ਸੀ। ਜਿਸ ਮੱਦੇਨਜ਼ਰ ਅੱਜ ਯਾਨੀ 11 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ ਤੇ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 1.92 ਲੱਖ ਵੋਟਰ ਕਰਨਗੇ । ਸ਼ਾਮ 6 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਵੋਟਿੰਗ ਲਈ 222 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਤੇ 1.92 ਲੱਖ ਵੋਟਰ ਆਪਣੇ ਅਧਿਕਾਰ ਦੀ ਵਰਤੋਂ ਕਰਨਗੇ।




