ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਕੱਲ੍ਹ ਯਾਨੀ 14 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਅਹਿਮ ਫ਼ੈਸਲਿਆਂ ਉੱਤੇ ਮੋਹਰ ਲੱਗ ਸਕਦੀ ਹੈ। ਇਸ ਦੇ ਨਾਲ ਹੀ ਇਸ ਬੈਠਕ ਵਿੱਚ ਸਾਰੇ ਕੈਬਨਿਟ ਮੰਤਰੀਆਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ।




